Amritpal Chhotu Death news : ਪੰਜਾਬੀ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ, ਮਸ਼ਹੂਰ ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਹੋਇਆ ਦਿਹਾਂਤ
ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ।
Amritpal Chhotu Death news : ਅੱਜ ਤੜਕੇ ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ।
ਇਸ ਗੱਲ ਦੀ ਜਾਣਕਾਰੀ PFTAA Punjabi Film And TV Actors Association ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਹਾਲਾਂਕਿ ਇਨ੍ਹਾਂ ਦੀ ਮੌਤ ਦਾ ਕੀ ਕਾਰਨ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਹ ਜਾਣਕਾਰੀ PFTAA film and T.v Actors Asscociation ਵੱਲੋਂ ਸ਼ੇਅਰ ਕੀਤੀ ਗਈ ਹੈ। ਇਹ ਜਾਣਕਾਰੀ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, 'ਬਹੁਤ ਹੀ ਦੁਖ ਨਾਲ ਦੱਸ ਰਹੇ ਹਾਂ ਕਿ ਅਦਾਕਾਰ ਅੰਮ੍ਰਿਤਪਾਲ ਛੋਟੂ ਨਹੀਂ ਰੇਹ। ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋ , ਨਿਰਮਲ ਰਿਸ਼ੀ।
ਹੋਰ ਪੜ੍ਹੋ: Aditya Roy Kapur : ਆਦਿਤਿਆ ਰਾਏ ਕਪੂਰ ਨੂੰ ਕਿਸ ਕਰਨ ਲਈ ਫੈਨ ਨੇ ਕੀਤੀ ਅਜਿਹੀ ਹਰਕਤ, ਵੀਡੀਓ ਵੇਖ ਕੇ ਭੜਕੇ ਫੈਨਜ਼
ਦੱਸ ਦਈਏ ਕਿ ਅੰਮ੍ਰਿਤਪਾਲ ਛੋਟੂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਸਹਾਇਕ ਅਦਾਕਾਰ ਵਜੋਂ ਕੰਮ ਕੀਤਾ। ਉਹ ਜ਼ਿਆਦਾਤ ਕਾਮੇਡੀ ਕਿਰਦਾਰ ਅਦਾ ਕਰਦੇ ਸਨ। ਉਨ੍ਹਾਂ ਨੇ ਹਿੱਟ ਪੰਜਾਬੀ ਫ਼ਿਲਮਾਂ ਜਿਵੇਂ ਕਿ ਸਰਦਾਰ ਜੀ, ਸਰਦਾਰ ਜੀ 2, ਅਤੇ ਹੋਰਨਾਂ ਕਈ ਫ਼ਿਲਮਾ ਵਿੱਚ ਕੰਮ ਕੀਤਾ ਹੈ।ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਪੰਜਾਬੀ ਇੰਡਸਟਰੀ ਵਿੱਚ ਸੋਗ ਲਹਿਰ ਛਾ ਗਈ ਹੈ।