Diljit Dosanjh: ਦਿਲਜੀਤ ਦੋਸਾਂਝ ਨੇ ਫ਼ਿਲਮ 'ਚਮਕੀਲਾ' 'ਚ ਅਮਰਜੋਤ ਕੌਰ ਦਾ ਕਿਰਦਾਰ ਨਿਭਾਉਣ ਲਈ ਪਰੀਣੀਤੀ ਚੋਪੜਾ ਦੀ ਕੀਤੀ ਤਾਰੀਫ, ਕਿਹਾ ਕਮਾਲ ਕੰਮ ਕੀਤਾ
ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੌਜੂਦਾ ਸਮੇਂ 'ਚ ਫ਼ਿਲਮ 'ਚਮਕੀਲਾ' ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਸ ਫ਼ਿਲਮ ਵਿੱਚ ਦਿਲਜੀਤ ਦੋਸਾਂਝ ਦੇ ਨਾਲ ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਵੀ ਨਜ਼ਰ ਆਵੇਗੀ। ਹਾਲ ਹੀ ਵਿੱਚ ਗਾਇਕ ਨੇ ਆਪਣੀ ਸਹਿ-ਕਲਾਕਾਰ ਦੀ ਜਮ ਕੇ ਤਾਰੀਫ ਕੀਤੀ ਹੈ।

Diljit Dosanjh praised Parineeti: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੌਜੂਦਾ ਸਮੇਂ 'ਚ ਫ਼ਿਲਮ 'ਚਮਕੀਲਾ' ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਸ ਫ਼ਿਲਮ ਵਿੱਚ ਦਿਲਜੀਤ ਦੋਸਾਂਝ ਦੇ ਨਾਲ ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਵੀ ਨਜ਼ਰ ਆਵੇਗੀ। ਹਾਲ ਹੀ ਵਿੱਚ ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਪਰੀਣੀਤੀ ਚੋਪੜਾ ਦੀ ਜਮ ਕੇ ਤਾਰੀਫ ਕੀਤੀ ਹੈ, ਆਓ ਜਾਣਦੇ ਹਾਂ ਕਿਉਂ।
ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਫ਼ਿਲਮ 'ਚਮਕੀਲਾ' ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਦੱਸ ਦੇਈਏ ਕਿ ਜਿੱਥੇ ਇੱਕ ਪਾਸੇ ਦਿਲਜੀਤ ਇਸ ਫ਼ਿਲਮ 'ਚ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪਰਿਣੀਤੀ ਫ਼ਿਲਮ ਵਿੱਚ ਅਮਰਜੋਤ ਕੌਰ ਦਾ ਕਿਰਦਾਰ ਨਿਭਾਅ ਰਹੀ ਹੈ।
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਸਟੋਰੀ 'ਤੇ ਪਰੀਣੀਤੀ ਚੋਪੜਾ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਦਿਲਜੀਤ ਨੇ ਆਪਣੀ ਸਹਿ ਕਲਾਕਾਰ ਪਰੀਣੀਤੀ ਦੇ ਕੰਮ ਨੂੰ ਲੈ ਤਾਰੀਫ ਕੀਤੀ ਹੈ।
ਦਿਲਜੀਤ ਦੋਸਾਂਝ ਨੇ ਪਰਿਣੀਤੀ ਚੋਪੜਾ ਦੀ ਤਸਵੀਰ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, 'ਫ਼ਿਲਮ ਵਿੱਚ ਕਮਾਲ ਕੰਮ ਕੀਤਾ ਪਰਿਣੀਤੀ ਜੀ ਨੇ... ਅਵਿਸ਼ਵਾਸ਼ਯੋਗ... ਅਦਾਕਾਰਾ ਨੇ ਵੀ ਇਸ ਪੋਸਟ ਦਾ ਜਵਾਬ ਦਿੰਦੇ ਹੋਏ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਹੈ।
ਦੱਸ ਦੇਈਏ ਕਿ ਇਸ ਫ਼ਿਲਮ ਰਾਹੀਂ ਦਰਸ਼ਕ ਬਾਲੀਵੁੱਡ ਅਦਾਕਾਰਾ ਪਰੀਣੀਤੀ ਚੋਪੜਾ ਨੂੰ ਪਹਿਲੀ ਵਾਰ ਆਨ ਸਕ੍ਰੀਨ ਪੰਜਾਬੀ ਬੋਲਦੇ ਹੋਏ ਦੇਣਗੇ। ਇਹ ਪਹਿਲੀ ਵਾਰ ਹੈ ਜਦੋਂ ਦਿਲਜੀਤ ਤੇ ਪਰੀਣੀਤੀ ਦੀ ਜੋੜੀ ਪਹਿਲੀ ਵਾਰ ਆਨ ਸਕ੍ਰੀਨ ਨਜ਼ਰ ਆਵੇਗੀ। ਇਸ ਫ਼ਿਲਮ ਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।