Sidhu Moose Wala Death Anniversary:19 ਮਾਰਚ ਨੂੰ ਮਨਾਈ ਜਾਵੇਗੀ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ, ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ
ਸਿੱਧੂ ਮੂਸੇਵਾਲਾ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਨੂੰ ਨਹੀਂ ਸਗੋਂ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ।
Sidhu Moose Wala's First Death Anniversary: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ, ਪਰ ਅਜੇ ਉਹ ਆਪਣੇ ਫੈਨਜ਼ ਦੇ ਦਿਲਾਂ ਵਿੱਚ ਜਿਉਂਦੇ ਹਨ। ਸਿੱਧੂ ਨੂੰ ਚਾਹੁਣ ਵਾਲੇ ਗਾਇਕ ਨੂੰ ਉਨ੍ਹਾਂ ਦੇ ਗੀਤਾਂ ਰਾਹੀਂ ਯਾਦ ਕਰਦੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਨਾਲ ਸਬੰਧਿਤ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇਵਾਲਾ ਦੇ ਪਿਤਾ ਨੇ ਸਿੱਧੂ ਦੀ ਪਹਿਲੀ ਬਰਸੀ ਮਨਾਉਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਦੀ ਬਜਾਏ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ‘ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।’
ਇਸੇ ਦਰਮਿਆਨ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਵੀ ਤਾਜ਼ਾ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਕੈਪਸ਼ਨ 'ਚ ਲਿਿਖਿਆ ਗਿਆ, 'ਝੁਕਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ।'
ਹੋਰ ਪੜ੍ਹੋ: Virushka: ਭਗਵਾਨ ਸ਼ਿਵ ਦੇ ਦਰਸ਼ਨਾਂ ਲਈ ਮਹਾਕਾਲੇਸ਼ਵਰ ਮੰਦਰ ਪਹੁੰਚੇ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ, ਵੀਡੀਓ ਹੋਈ ਵਾਇਰਲ
ਕਾਬਿਲੇਗ਼ੌਰ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੇ ਦਿਹਾਂਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ । ਇਸ ਦੇ ਨਾਲ -ਨਾਲ ਇਹ ਵੀ ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਮੁਹਿੰਮ ਚਲਾ ਰਹੇ ਹਨ।