ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਹਰਸ਼ਦੀਪ ਕੌਰ ਨੂੰ ਮਿਲਿਆ ਬੈਸਟ ਮਿਊਜ਼ਿਕ ਐਲਬਮ ਰਿਲੀਜੀਅਸ (ਨੌਨ ਟ੍ਰਡੀਸ਼ਨਲ) ਕੈਟਾਗਿਰੀ ‘ਚ ਅਵਾਰਡ

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ‘ਚ ਕਈ ਗਾਇਕਾਂ ਨੂੰ ਸਨਮਾਨਿਤ ਕੀਤਾ ਗਿਆ ਬੈਸਟ ਮਿਊਜ਼ਿਕ ਐਲਬਮ ਰਿਲੀਜੀਅਸ ( ਨੌਨ ਟ੍ਰਡੀਸ਼ਨਲ ) ‘ਚ ਸੂਫੀ ਗਾਇਕਾ ਹਰਸ਼ਦੀਪ ਕੌਰ ਨੂੰ ‘ਸਤਿਗੁਰੂ ਨਾਨਕ ਆਏ ਨੇ’ ਲਈ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ ।ਇਸ ਅਵਾਰਡ ਲਈ ਹਰਸ਼ਦੀਪ ਕੌਰ ਨੇ ਪੀਟੀਸੀ ਨੈੱਟਵਰਕ ਦਾ ਸ਼ੁਕਰੀਆ ਅਦਾ ਕੀਤਾ ਹੈ ।
ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਮਿਊਜ਼ਿਕ ਅਵਾਰਡ ਦਾ ਪ੍ਰਬੰਧ ਕੀਤਾ ਜਾਂਦਾ ਹੈ । ਇਸ ਸਾਲ ਵੀ ਇਸ ਸ਼ੋਅ ਦਾ ਆਨਲਾਈਨ ਪ੍ਰਬੰਧ ਕੀਤਾ ਗਿਆ ਸੀ । ਜਿਸ ‘ਚ ਪੰਜਾਬੀ ਸੰਗੀਤ ਜਗਤ ਦੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ।
ਹੋਰ ਪੜ੍ਹੋ : ਹਰਸ਼ਦੀਪ ਕੌਰ ਆਪਣੇ ਨਵੇਂ ਗੀਤ ‘ਪਿਆਰ ਮਿਲਿਆ’ ਗੀਤ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਇਸ ਖ਼ਾਸ ਸ਼ਖਸ ਨੂੰ ਕੀਤਾ ਸਮਰਪਿਤ, ਦੇਖੋ ਵੀਡੀਓ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਆਨਲਾਈਨ ਫ਼ਿਲਮ ਅਵਾਰਡ ਦਾ ਪ੍ਰਬੰਧ ਕੀਤਾ ਗਿਆ ਸੀ ।
ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਇਸ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਜਾਂਦਾ ਹੈ ।ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ‘ਚ ਵੱਖ ਵੱਖ ਕੈਟਾਗਿਰੀ ਦੇ ਤਹਿਤ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ ।
View this post on Instagram