'ਬੈਸਟ ਮਿਊਜ਼ਿਕ ਵੀਡੀਓ ' ਕੈਟਾਗਿਰੀ ਵਿੱਚ ਤਰਸੇਮ ਜੱਸੜ ਦੇ ਗਾਣੇ ਨੂੰ ਮਿਲਿਆ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018'

ਪੀਟੀਸੀ ਨੈਟਵਰਕ ਵੱਲੋਂ ਕਰਵਾਏ ਜਾ ਰਹੇ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਨੂੰ ਲੈ ਕੇ ਮੋਹਾਲੀ ਦੇ ਜੇ.ਐੱਲ.ਪੀ.ਐੱਲ. ਗਰਾਉਂਡ, ਸੈਕਟਰ 66-ਏ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ । ਹਰ ਪਾਸੇ ਪੰਜਾਬੀ ਸੰਗੀਤ ਜਗਤ ਦੇ ਚਮਕਦੇ ਸਿਤਾਰੇ ਦਿਖਾਈ ਦੇ ਰਹੇ ਹਨ । ਇਹਨਾਂ ਸਿਤਾਰਿਆਂ ਨੂੰ ਦੇਖਣ ਲਈ ਦਰਸ਼ਕ ਦੂਰੋਂ- ਦੂਰੋਂ ਇੱਥੇ ਪਹੁੰਚੇ ਹੋਏ ਹਨ । ਹਰ ਪਾਸੇ ਜੇ.ਐੱਲ.ਪੀ.ਐੱਲ. ਗਰਾਉਂਡ ਦਰਸ਼ਕਾਂ ਨਾਲ ਭਰਿਆ ਹੋਇਆ ਹੈ । 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਨੂੰ ਲੈ ਕੇ ਹਰ ਕੋਈ ਐਕਸਾਈਟਿਡ ਹੈ ਕਿਉਂਕਿ ਇਹ ਅਵਾਰਡ ਉਸ ਗਾਇਕ ਨੂੰ ਮਿਲ ਰਿਹਾ ਹੈ ਜਿਸ ਦੇ ਗਾਣੇ ਨੂੰ ਲੋਕਾਂ ਨੇ ਵੋਟਿੰਗ ਨਾਲ ਚੁਣਿਆ ਹੈ । ਇਸ ਵਾਰ 'ਬੈਸਟ ਮਿਊਜ਼ਿਕ ਵੀਡੀਓ ' ਕੈਟਾਗਿਰੀ ਵਿੱਚ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਮਿਲਿਆ ਹੈ ਜੀ ਤਰਸੇਮ ਜੱਸੜ ਨੂੰ ਜਿਹਨਾਂ ਦੇ ਗਾਣੇ ਟਰਬਨੇਟਰ ਨੂੰ ਸਭ ਤੋਂ ਵੱਧ ਵੋਟਾਂ ਮਿਲਿਆਂ ਹਨ । ਇਸ ਵਾਰ ਬੈਸਟ ਮਿਊਜ਼ਿਕ ਵੀਡੀਓ ਕੈਟਾਗਿਰੀ ਵਿੱਚ ਹੋਰ ਵੀ ਕਈ ਗਾਣੇ ਸ਼ਾਮਿਲ ਸਨ ।
Best Music Video
Song
Artist
Eh Tanhayi
Bir Singh
El Sueño
Diljit Dosanjh
Heartless
Badshah ft Aastha Gill
Ik Tare Wala
Ranjit Bawa
Inquilab
Ravi Inder Sheen
KASH KOE
Sara Gurpal
Masoomiyat
Satinder Sartaaj
Sunakhi
Kaur B
Turbanator
Tarsem Jassar
ਪਰ ਇਸ ਸਭ ਨੂੰ ਪਿੱਛੇ ਛੱਡਦੇ ਹੋਏ ਇਸ ਵਾਰ ਜੇਤੂ ਰਹੇ ਤਰਸੇਮ ਜੱਸੜ ਜਿਨ੍ਹਾਂ ਦੇ ਗਾਣੇ ਟਰਬਨੇਟਰ ਨੂੰ ਲੋਕਾਂ ਦਾ ਸਭ ਤੋਂ ਵੱਧ ਪਿਆਰ ਮਿਲਿਆ ਹੈ । ਪੀਟੀਸੀ ਨੈੱਟਵਰਕ ਵੱਲੋਂ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਹਰ ਸਾਲ ਕਰਵਾਇਆ ਜਾਂਦਾ ਹੈ ।ਇਹ ਸਿਲਸਿਲਾ ਪਿਛਲੇ ਕਈ ਸਾਲਾਂ ਤੋਂ ਚੱਲਿਆ ਆ ਰਿਹਾ ਹੈ । 2011 ਤੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰਦਾ ਹੈ ।