BEST NEW AGE SENSATION ਕੈਟਾਗਿਰੀ ਵਿੱਚ ਕਰਣ ਔਜਲਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

ਗੀਤਾਂ ਦੀ ਮਸ਼ੀਨ ਕਹੇ ਜਾਣ ਵਾਲੇ ਕਰਣ ਔਜਲਾ ਨੇ ਇਸ ਵਾਰ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਉਹਨਾਂ ਦੇ ਗਾਣਿਆਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਹਨਾਂ ਦਾ ਗਾਣਾ ‘Don't Look’ ਸੁਪਰ ਡੁਪਰ ਹਿੱਟ ਰਿਹਾ ਹੈ । ਇਸੇ ਲਈ ਇਸ ਗਾਣੇ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦੀ BEST NEW AGE SENSATION ਕੈਟਾਗਿਰੀ ਵਿੱਚ ਸ਼ਾਮਿਲ ਕੀਤਾ ਗਿਆ ਸੀ।
ਹੋਰ ਪੜ੍ਹੋ :-
ਬੈਸਟ ਡੈਬਿਊ ਮੇਲ ਕੈਟਾਗਿਰੀ ‘ਚ ਗੁਰਸਾਜ਼ ਨੂੰ ਮਿਲਿਆ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020
ਕਰਣ ਔਜਲਾ ਦੇ ਇਸ ਗਾਣੇ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਨੇ ਖੂਬ ਵੋਟਿੰਗ ਕੀਤੀ, ਜਿਸ ਦੀ ਬਦੌਲਤ ਕਰਣ ਔਜਲਾ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਹਾਸਲ ਕਰਨ ਵਿੱਚ ਕਾਮਯਾਬ ਰਹੇ । ਇਸ ਕੈਟਾਗਿਰੀ ਵਿੱਚ ਹੋਰ ਵੀ ਕਈ ਗਾਇਕਾਂ ਨੂੰ ਸ਼ਾਮਿਲ ਕੀਤਾ ਗਿਆ ਸੀ, ਜੋ ਕਿ ਇਸ ਤਰ੍ਹਾਂ ਹਨ :-
ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ’ ਸਮਾਰੋਹ ਕਰਵਾਇਆ ਜਾਂਦਾ ਹੈ । ਪਰ ਇਸ ਵਾਰ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਾਰੀ ਹਰ ਹਿਦਾਇਤ ਦੀ ਪਾਲਣਾ ਕਰਦੇ ਹੋਏ ਇਹ ਸਮਾਰੋਹ ਕਰਵਾਇਆ ਗਿਆ ।