ਪੀਟੀਸੀ ਪੰਜਾਬੀ ਦੇ ਸੂਫ਼ੀ ਕੰਸਰਟ ‘ਚ ਨੂਰਾਂ ਸਿਸਟਰਜ਼, ਕਰਮ ਰਾਜਪੂਤ ਸਣੇ ਕਈ ਕਲਾਕਾਰ ਲਗਾਉਣਗੇ ਰੌਣਕਾਂ, ਅੱਜ ਹੀ ਆਪਣੀ ਟਿਕਟ ਕਰੋ ਬੁੱਕ
Shaminder
July 26th 2021 05:08 PM
ਪੀਟੀਸੀ ਪੰਜਾਬੀ ‘ਤੇ ਸੂਫ਼ੀ ਰੰਗਾਂ ‘ਚ ਸੱਜੇਗੀ ਮਹਿਫ਼ਲ । ਜੀ ਹਾਂ ਪੀਟੀਸੀ ਸੂਫ਼ੀ ਕੰਸਰਟ ‘ਚ ਨੂਰਾਂ ਸਿਸਟਰਜ਼ ਆਪਣੀ ਸੂਫ਼ੀਆਨਾ ਗਾਇਕੀ ਦੇ ਨਾਲ ਸਮਾਂ ਬੰਨਣਗੇ ।ਇਸ ਦੇ ਨਾਲ ਹੀ ਕਰਮ ਰਾਜਪੂਤ, ਮਾਣਕ ਅਲੀ, ਰਜ਼ਾ ਹੀਰ ਅਤੇ ਅਨੂੰ ਅਮਾਨਤ ਵੀ ਇਸ ਸ਼ੋਅ ‘ਚ ਆਪਣੀ ਸੂਫ਼ੀ ਗਾਇਕੀ ਦੇ ਨਾਲ ਰੌਣਕਾਂ ਲਗਾਉਣਗੇ । ਇਸ ਸ਼ੋਅ ਦਾ ਲਾਈਵ ਤੁਸੀਂ 7 ਅਗਸਤ, ਦਿਨ ਸ਼ਨਿੱਚਰਵਾਰ,ਰਾਤ ਅੱਠ ਵਜੇ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ‘ਤੇ ਵੇਖ ਸਕਦੇ ਹੋ ।