ਅੰਮ੍ਰਿਤਸਰ 'ਚ ਪੀਟੀਸੀ ਪੰਜਾਬੀ ਵੱਲੋਂ ਕਰਵਾਏ ਗਏ 'ਮਿਸਟਰ ਪੰਜਾਬ 2018' ਦੇ ਅਡੀਸ਼ਨ ਲਈ ਵੱਡੀ ਗਿਣਤੀ 'ਚ ਪਹੁੰਚੇ ਨੌਜਵਾਨ
Shaminder
August 28th 2018 12:29 PM
ਪੰਜਾਬ 'ਚ ਅਜਿਹਾ ਹੁਨਰ ਹੈ ਜਿਸ ਨੂੰ ਪਰਖਣ ਲਈ ਪੀਟੀਸੀ ਪੰਜਾਬੀ PTC Punjabi ਲਗਾਤਾਰ ਉਪਰਾਲੇ ਕਰਦਾ ਰਹਿੰਦਾ ਹੈ।ਨੌਜਵਾਨਾਂ ਦੀ ਛਿਪੀ ਪ੍ਰਤਿਭਾ ਨੂੰ ਉਭਾਰਨ ਲਈ 'ਮਿਸਟਰ ਪੰਜਾਬ 2018' ਦੀ ਚੋਣ ਲਈ ਮੁਕਾਬਲੇ ਕਰਵਾ ਰਿਹਾ ਹੈ ਅਤੇ ਇਸ ਲਈ ਅਡੀਸ਼ਨਾਂ Auditons ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ।ਪੀਟੀਸੀ ਪੰਜਾਬੀ ਵੱਲੋਂ ਸ਼ੁਰੂ ਕੀਤੇ ਗਏ ਮਿਸਟਰ ਪੰਜਾਬ 2018 ਦੇ ਅਡੀਸ਼ਨਾਂ ਲਈ ਅੰਮ੍ਰਿਤਸਰ 'ਚ ਨੌਜਵਾਨਾਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ । ਇਸ ਐਡੀਸ਼ਨ ਲਈ ਵੱਡੀ ਗਿਣਤੀ 'ਚ ਨੌਜਵਾਨ ਆਪੋ ਆਪਣੀ ਕਿਸਮਤ ਅਜਮਾਉਣ ਲਈ ਪਹੁੰਚੇ ਹੋਏ ਸਨ ।ਇਸ ਤੋਂ ਇਲਾਵਾ ਜੱਜਾਂ ਦੇ ਤੌਰ 'ਤੇ ਕਰਤਾਰ ਚੀਮਾ ,ਵਿੰਦੂ ਦਾਰਾ ਸਿੰਘ,ਇੰਦਰਜੀਤ ਨਿੱਕੂ ਪਹੁੰਚੇ ਸਨ । ਅੰਮ੍ਰਿਤਸਰ ਦੇ ਨੌਜਾਵਾਨਾਂ ਨੇ ਇਸ ਅਡੀਸ਼ਨ 'ਚ ਵੱਧ ਚੜ ਕੇ ਭਾਗ ਲਿਆ ਅਤੇ ਇਨ੍ਹਾਂ ਜੱਜਾਂ ਨੇ ਆਪਣੀ ਪਾਰਖੀ ਨਜ਼ਰ ਦੇ ਨਾਲ ਇਨ੍ਹਾਂ ਨੌਜੁਆਨਾਂ ਦੇ ਹੁਨਰ ਨੂੰ ਪਰਖ ਕੇ ਅਡੀਸ਼ਨ ਦੌਰਾਨ ਚੋਣ ਕੀਤੀ ।