ਪੀਟੀਸੀ ਪੰਜਾਬੀ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ। ਇਸ ਫਲਸਫੇ ਦੇ ਤਹਿਤ ਇੱਕ ਹੋਰ ਨਵਾਂ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਸੰਤ ਬਾਬਾ ਹਰਜੀਤ ਸਿੰਘ ਜੀ ਮਹਿਤਾ ਚੌਂਕ ਵਾਲੇ Sant Baba Harjit Singh Ji (Mehta Chownk Wale) ਦੀ ਆਵਾਜ਼ ‘ਚ ਨਵੇਂ ਸ਼ਬਦ (Shabad) ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ਉੱਤੇ ਕੀਤਾ ਗਿਆ ਹੈ। ਉਹ ‘ਮੇਰੇ ਪਿਆਰੇ ਗੁਰੂ ਜੀ’ (MERE PYARE GURU JI) ਸ਼ਬਦ ਦੇ ਨਾਲ ਸੰਗਤਾਂ ਦੇ ਰੂਬਰੂ ਹੋਏ ਹਨ।
ਹੋਰ ਪੜ੍ਹੋ : ਮਹਿਤਾਬ ਵਿਰਕ ਦੀ ਡੈਬਿਊ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦਾ ਨਵਾਂ ਮਜ਼ੇਦਾਰ ਪੋਸਟਰ ਆਇਆ ਸਾਹਮਣੇ, ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਹੀ ਹੈ ਇਹ ਫ਼ਿਲਮ
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਸ ‘ਤੇ ਵੀ ਇਸ ਸ਼ਬਦ ਨੂੰ ਸਰਵਣ ਕੀਤਾ ਜਾ ਸਕਦਾ ਹੈ । ਇਸ ਸ਼ਬਦ ‘ਚ ਉਨ੍ਹਾਂ ਨੇ ਗੁਰੂ ਸਾਹਿਬ ਜੀ ਮਹਿਮਾ ਨੂੰ ਬਿਆਨ ਕੀਤਾ ਹੈ ਤੇ ਇਨਸਾਨ ਨੂੰ ਪਰਮਾਤਮਾ ਦੇ ਨਾਲ ਜੁੜ ਦੀ ਗੱਲ ਕਰ ਰਹੇ ਹਨ।
ਹੋਰ ਪੜ੍ਹੋ : ਐਮੀ ਵਿਰਕ,ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਜੋੜੀ ਵਾਲੀ ਫ਼ਿਲਮ ‘ਸੌਂਕਣ ਸੌਂਕਣੇ’ ਇਸ ਦਿਨ ਬਣੇਗੀ ਸਿਨੇਮਾ ਘਰ ਦਾ ਸ਼ਿੰਗਾਰ
ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਤੁਸੀਂ ਵੀ ਸਰਵਣ ਕਰਨਾ ਚਾਹੁੰਦੇ ਹੋ ਨਵੇਂ-ਨਵੇਂ ਸ਼ਬਦ ਅਤੇ ਮਾਨਣਾ ਚਾਹੁੰਦੇ ਹੋ ਧਾਰਮਿਕ ਪ੍ਰੋਗਰਾਮਾਂ ਦਾ ਆਨੰਦ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ । ਇਸ ਤੋਂ ਇਲਾਵਾ ਧਾਰਮਿਕ ਸ਼ਬਦਾਂ ਦਾ ਅਨੰਦ ਯੂਟਿਊਬ ਚੈਨਲ ਪੀਟੀਸੀ ਰਿਕਾਡਜ਼ ਉੱਤੇ ਲੈ ਸਕਦੇ ਹੋ। ਦੱਸ ਦਈਏ ਕਿ ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ, ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।