ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 04-May-2024
ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 04-May-2024
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
ਸ਼ਨਿਚਰਵਾਰ, ੨੨ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੪ ਮਈ, ੨੦੨੪ (ਅੰਗ: ੭੩੭)
ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ।੧। ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ।੧।ਰਹਾਉ। (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।੨। (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ । ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ।੩। ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੪।੩।
English Translation:
SOOHEE, FIFTH MEHL:
Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 || Listen, O my companions — these are the signs on the Path to meet God. Dedicate your mind and body to Him; stop living to please others. || 1 || Pause || One soul-bride counsels another, to do only that which pleases God. Such a soul-bride merges into the Being of God. || 2 || One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 || I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||
Saturday, 22nd Vaisaakh (Samvat 556 Nanakshahi) 4th May 2024 (Page: 737)