ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ – 06 ਅਕਤੂਬਰ 2023
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥
Hukamnama Sachkhand Sri Harmandir Sahib, Sri Darbar Sahib Amritsar - 06.10.2023
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥
ਜਪਿ ਮਨ ਮੇਰੇ ਤੂ ਏਕੋ ਨਾਮੁ ॥ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥
ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥
ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥
ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
ਸ਼ੁੱਕਰਵਾਰ, ੨੦ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੬ ਅਕਤੂਬਰ, ੨੦੨੩ - ਅੰਗ ੫੫੮
ਪੰਜਾਬੀ ਵਿਆਖਿਆ:ਵਡਹੰਸੁ ਮਹਲਾ ੩ ਘਰੁ ੧ੴ ਸਤਿਗੁਰ ਪ੍ਰਸਾਦਿ ॥ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।
English Translation:WADAHANS, THIRD MEHL, FIRST HOUSE:ONE UNIVERSAL CREATOR GOD.BY THE GRACE OF THE TRUE GURU:When the mind is filthy, everything is filthy; by washing the body, the mind is not cleansed. This world is deluded by doubt; hardly anyone understands this. || 1 || O my mind, chant the One Name. The True Guru has given me this treasure. || 1 || Pause || Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. || 2 || This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru’s Shabad. The filth of attachment and possessiveness shall depart, and the mind shall become pure. || 4 || 1 ||
Friday, 20th Assu (Samvat 555 Nanakshahi) 6th October, 2023 - Page: 558