ਵਿਆਹ ਦੇ ਬੰਧਨ ਵਿੱਚ ਬੱਝੇ ਪੁਖਰਾਜ ਭੱਲਾ, ਵਿਆਹ ਦੀਆਂ ਨਵੀਆਂ ਤਸਵੀਰਾਂ ਤੇ ਵੀਡੀਓ ਵਾਇਰਲ

By  Rupinder Kaler November 20th 2021 04:33 PM
ਵਿਆਹ ਦੇ ਬੰਧਨ ਵਿੱਚ ਬੱਝੇ ਪੁਖਰਾਜ ਭੱਲਾ, ਵਿਆਹ ਦੀਆਂ ਨਵੀਆਂ ਤਸਵੀਰਾਂ ਤੇ ਵੀਡੀਓ ਵਾਇਰਲ

ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ, ਤੇ ਇਸ ਸਭ ਦੇ ਚੱਲਦੇ ਹੁਣ ਜਸਵਿੰਦਰ ਭੱਲਾ ਦੇ ਬੇਟੇ ਪੁਖਰਾਜ ਭੱਲਾ (Pukhraj Bhalla) ਵੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ । ਪੁਖਰਾਜ ਭੱਲਾ ਨੇ ਪਟਿਆਲਾ ਦੀ ਰਹਿਣ ਵਾਲੀ ਦੀਸ਼ੂ ਸਿੱਧੂ ਨਾਲ ਵਿਆਹ ਕਰਵਾਇਆ ਹੈ । ਇਸ ਜੋੜੀ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋਰ ਰਹੀਆਂ ਹਨ । ਇਸ ਦੌਰਾਨ ਨਵ-ਵਿਆਹੀ ਜੋੜੀ ਦੀ ਬਹੁਤ ਹੀ ਪਿਆਰੀ ਜਿਹੀ ਵੀਡੀਓ ਵਾਇਰਲ ਹੋ ਰਹੀ ਹੈ । ਇਸ ਵੀਡੀਓ ਵਿੱਚ ਪੁਖਰਾਜ ਭੱਲਾ ਦੀ ਮਾਂ ਆਪਣੇ ਬੇਟੇ ਤੇ ਨੁੰਹ ਦਾ ਸਵਾਗਤ ਪਾਣੀ ਵਾਰ ਕਰਕੇ ਕਰ ਰਹੀ ਹੈ ।

Pukhraj Bhalla Pic Courtesy: Instagram

ਹੋਰ ਪੜ੍ਹੋ :

ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ

Pukhraj Bhalla Pic Courtesy: Instagram

ਇਸ ਵੀਡੀਓ ਤੇ ਲੋਕਾਂ ਵੱਲੋਂ ਖੂਬ ਕਮੈਂਟ ਕੀਤੇ ਜਾ ਰਹੇ ਹਨ ਤੇ ਪੁਖਰਾਜ ਭੱਲਾ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੀਆਂ ਵਧਾਈਆਂ ਦੇ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਪੁਖਰਾਜ ਭੱਲਾ ਦੀ ਲਾਈਫ ਪਾਟਨਰ ਦੀਸ਼ੂ ਸਿੱਧੂ ਕੈਨੇਡਾ ਦੀ ਵਸਨੀਕ ਹੈ ਜਦੋਂ ਕਿ ਮੂਲ ਰੂਪ ਵਿੱਚ ਪੰਜਾਬ ਦੇ ਪਟਿਆਲਾ ਦੀ ਰਹਿਣ ਵਾਲੀ ਹੈ ।

 

View this post on Instagram

 

A post shared by Instant Pollywood (@instantpollywood)

ਦੀਸ਼ੂ ਕਿਸ ਪ੍ਰੋਫੈਸ਼ਨ ਨਾਲ ਜੁੜੀ ਹੋਈ ਹੈ ਇਸ ਦੀ ਕੋਈ ਜਾਣਕਾਰੀ ਨਹੀਂ ਹੈ ।16 ਨਵੰਬਰ ਨੂੰ ਇਸ ਜੋੜੀ ਨੇ ਮੰਗਣੀ ਕਰਵਾਈ ਸੀ । ਇਸ ਪ੍ਰੋਗਰਾਮ ਵਿੱਚ ਪੁਖਰਾਜ ਭੱਲਾ ਅਤੇ ਦੀਸ਼ੂ ਸਿੱਧੂ ਨੇ ਆਪਣੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਇੱਕ ਦੂਜੇ ਨਾਲ ਮੰਗਣੀ ਦੀਆਂ ਰਸਮਾਂ ਪੂਰੀਆਂ ਕੀਤੀਆਂ ਸਨ । ਹੁਣ ਇਹ ਜੋੜੀ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ ।

Related Post