ਨਵੀਂ ਸਿਆਸੀ ਪਾਰੀ ਦੇ ਨਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜ਼ਿੰਦਗੀ ਦੀ ਇੱਕ ਹੋਰ ਨਵੀਂ ਪਾਰੀ ਖੇਡਣ ਜਾ ਰਹੇ ਹਨ। ਜੀ ਹਾਂ ਭਗਵੰਤ ਮਾਨ ਦੀ ਮਾਂ ਚਾਹੁੰਦੀ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਦੁਬਾਰਾ ਵਿਆਹ ਹੋ ਜਾਵੇ। ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਤੋਂ ਵਿਆਹ ਕਰਵਾਉਣ ਜਾ ਰਹੇ ਹਨ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ।
ਹੋਰ ਪੜ੍ਹੋ : ਨਾਕਾਮ ਆਸ਼ਿਕ ਕਿਵੇਂ ਲੈਂਦਾ ਹੈ ਆਪਣੀ ਮਹਿਬੂਬਾ ਤੋਂ ਬਦਲਾ, ਬਿਆਨ ਕਰ ਰਹੇ ਨੇ ਗੁਰਨਾਮ ਭੁੱਲਰ ਨਵੇਂ ਗੀਤ ‘ਸਹੇਲੀ’ ‘ਚ
ਇਸ ਵਾਇਰਲ ਹੋ ਰਹੀ ਤਸਵੀਰ ‘ਚ ਦੇਖ ਸਕਦੇ ਹੋ ਡਾ. ਗੁਰਪ੍ਰੀਤ ਕੌਰ ਜੋ ਕਿ ਪੀਲੇ ਰੰਗ ਦੇ ਪੰਜਾਬੀ ਸੂਟ ਚ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਭਗਵੰਤ ਮਾਨ ਨੂੰ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ।
ਜ਼ਿਕਰਯੋਗ ਹੈ ਸਾਲ 2015 ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ‘ਚ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ। ਖਬਰਾਂ ਦੇ ਮੁਤਾਬਿਕ ਚੰਡੀਗੜ੍ਹ ਸੈਕਟਰ 8 ਦੇ ਗੁਰਦੁਆਰਾ ਸਾਹਿਬ ‘ਚ ਗੁਰੂ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲੈਣਗੇ।
ਸਿਆਸਤ `ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਚ ਉਨ੍ਹਾਂ ਖੂਬ ਵਾਹ ਵਾਹੀ ਖੱਟੀ। ਉਨ੍ਹਾਂ ਨੇ ਕਮੇਡੀਅਨ ਦੇ ਰੂਪ ਵਿੱਚ ਬਹੁਤ ਨਾਮ ਕਮਾਇਆ। ਉਨ੍ਹਾਂ ਦਾ ਜੁਗਨੂੰ ਨਾਂ ਦਾ ਕਿਰਦਾਰ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਸੀ, ਅੱਜ ਵੀ ਉਨ੍ਹਾਂ ਦਾ ਇਹ ਕਿਰਦਾਰ ਦਰਸ਼ਕਾਂ ਦੇ ਜ਼ਹਿਨ ਚ ਤਾਜ਼ਾ ਹੈ। ਜੇ ਗੱਲ ਕਰੀਏ ਉਨ੍ਹਾਂ ਦੇ ਪਹਿਲੇ ਵਿਆਹ ਦੀ ਤਾਂ ਉਨ੍ਹਾਂ ਨੇ ਇੰਦਰਪ੍ਰੀਤ ਕੌਰ ਨਾਲ ਵਿਆਹ ਕਰਾਇਆ ਸੀ। ਉਨ੍ਹਾਂ ਦੇ ਦੋ ਬੱਚੇ ਵੀ ਹਨ। ਪਰ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਵਿਆਹ ਦੇ ਕਈ ਸਾਲਾਂ ਬਾਅਦ ਵੱਖ ਹੋਣ ਦਾ ਫੈਸਲਾ ਲਿਆ ਤੇ ਸਾਲ 2015 ‘ਚ ਤਲਾਕ ਲੈ ਲਿਆ ਸੀ। ਉਨ੍ਹਾਂ ਦੀ ਪਤਨੀ ਆਪਣੇ ਦੋਵੇਂ ਬੱਚਿਆਂ ਨਾਲ ਵਿਦੇਸ਼ ‘ਚ ਜਾ ਵੱਸੀ ਸੀ। ਦੱਸ ਦਈਏ ਉਨ੍ਹਾਂ ਦੇ ਬੱਚੇ ਪਿਛੇ ਜਿਹਾ ਅਮਰੀਕਾ ਤੋਂ ਆਏ ਸਨ, ਜਦੋਂ ਉਨ੍ਹਾਂ ਦੇ ਪਿਤਾ ਨੇ ਸੀ.ਐੱਮ ਦੀ ਸਹੁੰ ਚੁੱਕਣੀ ਸੀ।