ਖੇਤੀ ਬਿੱਲਾਂ ਖਿਲਾਫ ਪੰਜਾਬ ਦੀਆਂ ਔਰਤਾਂ ਪਹੁੰਚ ਰਹੀਆਂ ਦਿੱਲੀ ਦੀਆਂ ਸਰੱਹਦਾਂ ‘ਤੇ, ਹਰਫ ਚੀਮਾ ਨੇ ਸਾਂਝੀ ਕੀਤੀ ਤਸਵੀਰ
Shaminder
March 6th 2021 11:21 AM --
Updated:
March 6th 2021 11:42 AM
ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ । ਇਸ ਧਰਨੇ ਪ੍ਰਦਰਸ਼ਨ ਨੂੰ ਕੌਮਾਂਤਰੀ ਪੱਧਰ ‘ਤੇ ਲੋਕਾਂ ਵੱਲੋਂ ਸਹਿਯੋਗ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ‘ਚ ਲੋਕ ਇਸ ‘ਚ ਸ਼ਮੂਲੀਅਤ ਕਰ ਰਹੇ ਹਨ । ਇਸ ਦੇ ਨਾਲ ਪੰਜਾਬ ਚੋਂ ਵੱਡੀ ਗਿਣਤੀ ‘ਚ ਔਰਤਾਂ ਵੀ ਪਹੁੰਚ ਰਹੀਆਂ ਹਨ । ਗਾਇਕ ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ।