ਪੰਜਾਬੀ ਅਦਾਕਾਰਾ ਜਪਜੀ ਖਹਿਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਜਪਜੀ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਪਣੀ ਤਸਵੀਰ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਫੋਟੋ ਪੋਸਟ ਕਰਦੇ ਲਿਖਿਆ ਹੈ ‘ਵਾਹਿਗੁਰੂ ਜੀ’
View this post on Instagram
ਹੋਰ ਵੇਖੋ:ਬਾਲੀਵੁੱਡ ਸਟਾਰ ਗੋਵਿੰਦਾ ਪਰਿਵਾਰ ਸਮੇਤ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, ਦੇਖੋ ਤਸਵੀਰਾਂ
ਦੱਸ ਦਈਏ ਉਹ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜਿਸਦੇ ਚੱਲਦੇ ਉਹ ਪੰਜਾਬੀ ਪਹਿਰਾਵੇ ‘ਚ ਬਹੁਤ ਹੀ ਖ਼ੂਬਸੂਰਤ ਨਜ਼ਰ ਆਏ।
View this post on Instagram
ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਦੀ ਰਾਜਨੀਤਿਕ ਥ੍ਰਿਲਰ ‘ਤੇ ਬਣੀ ਫ਼ਿਲਮ ‘ਜੋਰਾ ਦੂਜਾ ਅਧਿਆਇ’ ‘ਚ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਉਹ ਇਸ ਫ਼ਿਲਮ ‘ਚ ਸਿਆਸੀ ਆਗੂ ਦੇ ਰੋਲ ‘ਚ ਨਜ਼ਰ ਆਉਣਗੇ। ਉਨ੍ਹਾਂ ਦੀ ਇਹ ਫ਼ਿਲਮ ਅਗਲੇ ਮਹੀਨੇ 6 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਇਹ ਫ਼ਿਲਮ ਸਾਲ 2017 ‘ਚ ਆਈ ਫ਼ਿਲਮ ਜੋਰਾ 10 ਨੰਬਰੀਆ ਦਾ ਸਿਕਵਲ ਭਾਗ ਹੈ। ਦਰਸ਼ਕਾਂ ਵੱਲੋਂ ਬੜੀ ਹੀ ਬੇਸਬਰੀ ਦੇ ਨਾਲ ਇਸ ਫ਼ਿਲਮ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।