ਦਿਲਜੀਤ ਦੋਸਾਂਝ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗਾਇਆ ਗੀਤ, 'ਹੋਣਾ ਨੀ ਦਰਵੇਸ਼ ਕੋਈ ਮੇਰੇ ਦਸ਼ਮੇਸ਼ ਜਿਹਾ'
Diljit Dosanjh remembering martyrdom of Sri Guru Gobind Singh Ji: ਇਨ੍ਹੀਂ ਦਿਨੀਂ ਸ਼ਹੀਦੀ ਹਫਤਾ ਚੱਲ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਤੇ ਹੋਰਨਾਂ ਸਿੰਘ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੀ ਗੁਰੂ ਸਹਿਬਾਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਗੀਤ ਰਾਹੀਂ ਸ਼ਰਧਾਂਜਲੀ ਭੇਂਟ ਕਰਦੇ ਹੋਏ ਨਜ਼ਰ ਆਏ।
ਦਿਲਜੀਤ ਦੋਸਾਂਝ ਪੰਜਾਬੀ ਮਿਊਜ਼ਿਕ ਇੰਡਸਰੀ ਦੇ ਨਾਮੀ ਕਲਾਕਾਰਾਂ ਚੋਂ ਇੱਕ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਦਿਲਜੀਤ ਦੋਸਾਂਝ ਇਸ ਵੀਡੀਓ ਵਿੱਚ ਧਾਰਮਿਕ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਧਾਰਮਿਕ ਗੀਤ ਦੀਆਂ ਸਤਰਾਂ ਗਾ ਰਹੇ ਹਨ, "ਹੋਣਾ ਨੀ ਦਰਵੇਸ਼ ਕੋਈ ਮੇਰੇ ਦਸ਼ਮੇਸ਼ ਜਿਹਾ।" ਇਸ ਗੀਤ ਦੇ ਨਾਲ ਦਿਲਜੀਤ ਦੋਸਾਂਝ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਸਣੇ ਸਿੰਘਾਂ ਦੀ ਧਰਮ ਲਈ ਦਿੱਤੀ ਗਈ ਲਈ ਲਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ: ਅਨਮੋਲ ਕਵਾਤਾਰਾ ਨੇ ਆਪਣੀ ਮਾਂ ਨੂੰ ਜਨਮਦਿਨ ਮੌਕੇ ਖਾਸ ਅੰਦਾਜ਼ 'ਚ ਦਿੱਤੀ ਵਧਾਈ, ਲੋੜਵੰਦ ਮਾਵਾਂ ਦੀ ਕੀਤੀ ਮਦਦ
ਗਾਇਕ ਦੀ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਕਮੈਂਟ ਕਰਕੇ ਤੇ ਈਮੋਜੀ ਸ਼ੇਅਰ ਕਰੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦਿਲਜੀਤ ਦੋਸਾਂਝ ਬੀਤੇ ਦਿਨੀਂ ਆਪਣੀ ਨਵੀਂ ਐਲਬਮ Ghost ਤੇ ਫਿਲਮ ਜੋੜੀ ਨੂੰ ਲੈ ਕੇ ਕਾਫੀ ਚਰਚਾ ਵਿੱਚ ਰਹੇ। ਗਾਇਕ ਦੀ ਇਸ ਐਲਬਮ ਤੇ ਗੀਤ ਨੂੰ ਵੀ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲਿਆ।