ਪੰਜਾਬੀ ਕਲਾਕਾਰਾਂ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

By  Lajwinder kaur October 24th 2022 12:30 PM -- Updated: October 24th 2022 12:35 PM
ਪੰਜਾਬੀ ਕਲਾਕਾਰਾਂ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

Diwali and Bandi Chhor Diwas: ਦੇਸ਼ ਭਰ ਵਿੱਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਕਿਹਾ ਜਾਂਦਾ ਹੈ। ਇਸ ਤਿਉਹਾਰ ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਹਰ ਕੋਈ ਇੱਕ ਦੂਜੇ ਨੂੰ ਤਿਉਹਾਰ ਦੀਆਂ ਮੁਬਾਰਕਾਂ ਦੇ ਰਿਹਾ ਹੈ। ਅਜਿਹੇ 'ਚ ਪੰਜਾਬੀ ਕਲਾਕਾਰ ਨੇ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦੇ ਰਹੇ ਹਨ।

ਹੋਰ ਪੜ੍ਹੋ : ਮਸ਼ਹੂਰ ਗਾਇਕ ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਲੈ ਕੇ ਆ ਰਹੇ ਨੇ ਨਵਾਂ ਗੀਤ ‘Like You’, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

bandi chhor divas image source: PTC Network

ਦੀਵਾਲੀ ਦਾ ਤਿਉਹਾਰ ਭਾਵੇਂ ਪੁਰਾਤਨ ਸਮਿਆਂ ਤੋਂ ਸਮੁੱਚੇ ਭਾਰਤ ਵਿਚ ਬੜੀ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ, ਪਰ ਸਿੱਖ ਧਰਮ ‘ਚ ਇਸ ਦਾ ਇਤਿਹਾਸਕ ਤੇ ਵਿਲੱਖਣ ਪਿਛੋਕੜ ਹੈ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ ਹੋਇਆ ਹੈ,ਜਦੋਂ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ। ਦੀਵਾਲੀ ਵਾਲੇ ਦਿਨ ਨੂੰ ਸਿੱਖਾਂ ਵੱਲੋਂ ਬੰਦੀ ਛੋੜ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ।

harbhajan mann image source: instagram

ਗਾਇਕ ਹਰਭਜਨ ਮਾਨ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਪਾ ਕੇ ਲਿਖਿਆ ਹੈ- ‘ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਆਪ ਸਭ ਨੂੰ ਸਾਡੇ ਪਰਿਵਾਰ ਵੱਲੋਂ ਢੇਰ ਸਾਰੀਆਂ ਮੁਬਾਰਕਾਂ...ਤੁਹਾਡੇ ਪਰਿਵਾਰਾਂ, ਕੰਮਾਂ-ਕਾਰਾਂ ਦੀ ਚੜ੍ਹਦੀਕਲਾ ਦੀ ਅਰਦਾਸ...ਆਪਣਾ ਖਿਆਲ ਰੱਖਿਓ’। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।

ammy image source: instagram

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਵੀ ਪੋਸਟ ਪਾ ਕੇ ਦਰਸ਼ਕਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਹਰਮਨ ਮਾਨ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।

image source: instagram

ਨਾਮੀ ਐਕਟਰ ਰਾਣਾ ਰਣਬੀਰ ਨੇ ਵੀ ਦੀਵੇ ਵਾਲੀ ਤਸਵੀਰ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਐਮੀ ਵਿਰਕ, ਸਰਗੁਣ ਮਹਿਤਾ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਵੀ ਸੋਸ਼ਲ ਮੀਡੀਆ ਉੱਤੇ ਫੈਨਜ਼ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

 

 

View this post on Instagram

 

A post shared by PTC Punjabi (@ptcpunjabi)

 

View this post on Instagram

 

A post shared by Harbhajan Mann (@harbhajanmannofficial)

 

 

View this post on Instagram

 

A post shared by Rana Ranbir ਰਾਣਾ ਰਣਬੀਰ (@officialranaranbir)

 

 

View this post on Instagram

 

A post shared by Harman~ਹਰਮਨ (@holisticallyharman)

Related Post