ਕਿਸਾਨਾਂ ਦੇ ਹੱਕ ਨਿੱਤਰੇ ਪੰਜਾਬੀ ਕਲਾਕਾਰ, ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ । ਹੁਣ ਇਹਨਾਂ ਬਿੱਲਾਂ ਦੇ ਖਿਲਾਫ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਕਿਸਾਨਾਂ ਦੇ ਨਾਲ ਇੱਕ ਮੰਚ ਤੇ ਇੱਕਠੇ ਹੋ ਗਏ ਹਨ । ਇਸ ਸਭ ਦੇ ਚਲਦੇ ਬੀਤੇ ਦਿਨ ਕਲਾਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕੀਤੀ। ਇਸ ਬੈਠਕ ਵਿੱਚ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਗੁਰਲੇਜ਼ ਅਖ਼ਤਰ, ਮਨਕਿਰਤ ਔਲਖ, ਅਫਸਾਨਾ ਖ਼ਾਨ, ਗੁਰਪ੍ਰੀਤ ਸਿੰਘ ਘੁੱਗੀ ਸਮੇਤ ਹੋਰ ਕਈ ਸਿਆਸੀ ਆਗੂ ਮੌਜੂਦ ਸਨ ।
ਹੋਰ ਪੜ੍ਹੋ :-
ਐਕਟ੍ਰੈੱਸ ਮੋਨਿਕਾ ਗਿੱਲ ਨੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ
ਦੇਖੋ ਵੀਡੀਓ : ਅਵਕਾਸ਼ ਮਾਨ ਆਪਣੇ ਨਵੇਂ ਗੀਤ ‘ਐਨਾ ਸੋਹਣਾ-ਦੀ ਕਲੀ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ
ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਪੰਜਾਬ ਨੂੰ ਬਰਬਾਦੀ ਦੇ ਰਸਤੇ 'ਤੇ ਧੱਕਣ ਦੀ ਕੋਸ਼ਿਸ਼ ਕੀਤੀ। ਜੇਕਰ ਕੇਂਦਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰ ਦਿੰਦਾ ਹੈ ਤਾਂ ਇਸ ਨਾਲ ਕਾਰਪੋਰੇਟ ਸੈਕਟਰ ਦੇ ਹੱਥੋਂ ਕਿਸਾਨਾਂ ਦਾ ਸੋਸ਼ਣ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ 'ਚ ਕਿਸਾਨ ਅੰਦੋਲਨ ਦੇ ਰਸਤੇ 'ਤੇ ਹਨ ਅਤੇ ਪੰਜਾਬ ਸਰਕਾਰ ਨੇ ਵਿਧਾਨ ਸਭਾ 'ਚ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੋਧ ਬਿੱਲਾਂ ਨੂੰ ਪਾਸ ਕੀਤਾ ਹੈ। ਹੁਣ ਵੇਖਣਾ ਇਹ ਹੈ ਕਿ ਇਨ੍ਹਾਂ ਬਿੱਲਾਂ ਨੂੰ ਰਾਜਪਾਲ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੀ ਹੈ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ ਜਿਸ ਤਰ੍ਹਾਂ ਕਿਸਾਨਾਂ ਦੀ ਹਮਾਇਤ ਵਿਚ ਅੱਗੇ ਆਈ ਹੈ, ਉਸ ਨਾਲ ਪੰਜਾਬੀ ਏਕਤਾ ਨੂੰ ਹੱਲਾਸ਼ੇਰੀ ਮਿਲੀ ਹੈ। ਜੇਕਰ ਇਸੇ ਤਰ੍ਹਾਂ ਪੰਜਾਬੀ ਇੱਕਜੁਟ ਰਹਿੰਦੇ ਹਨ ਤਾਂ ਉਸ ਨਾਲ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਵਿਚ ਮਦਦ ਮਿਲੇਗੀ।