‘ਬੈਸਟ ਡਾਇਰੈਕਟਰ’ ਕੈਟਾਗਿਰੀ ’ਚ ਗਿੱਪੀ ਗਰੇਵਾਲ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਡਾਇਰੈਕਟਰ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਗਿੱਪੀ ਗਰੇਵਾਲ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-
BEST DIRECTOR
Gippy Grewal (Ardaas Karaan)
Jagdeep Sidhu (Shadaa)
Manav Shah (Sikander 2)
Mandeep Benipal (DSP Dev)
Pankaj Batra (High End Yaariyaan)
Simerjit Singh (Muklawa)
Vijay Kumar Arora (Guddiyan Patole)
ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।