ਅਖਿਲ ਪਰਿਵਾਰ ਦੇ ਨਾਲ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਸਾਂਝੀ ਕੀਤੀ ਭਤੀਜੇ ਨਾਲ ਤਸਵੀਰ

ਪੰਜਾਬੀ ਗਾਇਕ ਅਖਿਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਜੀ ਹਾਂ ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਮਿਵਾਨ ਨੇ ਆਪਣੇ ਚਾਚੇ ਨਾਲ ਇੱਕ ਬਹੁਤ ਵਧੀਆ ਹਫ਼ਤਾ ਬਿਤਾਇਆ’
View this post on Instagram
Mivaan Having wonderful weekend with Chacha♥️ #bhateeja ?
ਇਨ੍ਹਾਂ ਤਸਵੀਰਾਂ ‘ਚ ਅਖਿਲ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਨਜ਼ਰ ਆ ਰਹੇ ਹਨ। ਉਹ ਦੁਬਈ ‘ਚ ਪਰਿਵਾਰ ਦੇ ਨਾਲ ਛੁੱਟੀਆਂ ਦਾ ਅਨੰਦ ਲੈ ਰਹੇ ਹਨ। ਤਸਵੀਰਾਂ ‘ਚ ਅਖਿਲ ਦੇ ਨਾਲ ਉਨ੍ਹਾਂ ਦਾ ਭਤੀਜਾ ਵੀ ਨਜ਼ਰ ਆ ਰਿਹਾ ਹੈ। ਜਿਸ ਨੂੰ ਉਨ੍ਹਾਂ ਨੇ ਆਪਣੀ ਗੋਦੀ ‘ਚ ਚੁੱਕਿਆ ਹੋਇਆ ਹੈ। ਪ੍ਰਸ਼ੰਸ਼ਕਾਂ ਵੱਲੋਂ ਇਸ ਪੋਸਟ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
View this post on Instagram
ਜੇ ਗੱਲ ਕਰੀਏ ਅਖਿਲ ਦੇ ਕੰਮ ਦੀ ਤਾਂ ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਗੱਦਾਰ’ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਸਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮੀ ਜਗਤ ‘ਚ ਕਦਮ ਰੱਖਣ ਜਾ ਰਹੇ ਹਨ। ਜੀ ਹਾਂ ਉਹ ‘ਤੇਰੀ ਮੇਰੀ ਗੱਲ ਬਣ ਗਈ’ ਫ਼ਿਲਮ ‘ਚ ਰੁਬੀਨਾ ਬਾਜਵਾ ਦੇ ਨਾਲ ਸਿਲਵਰ ਸਕਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ।