ਪੰਜਾਬੀ ਗਾਇਕਾ ਬਾਰਬੀ ਮਾਨ ਆਪਣੇ ਨਵੇਂ ਗੀਤ ‘SUIT’ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
Lajwinder kaur
December 21st 2020 04:32 PM --
Updated:
December 21st 2020 04:34 PM

ਪੰਜਾਬੀ ਗਾਇਕਾ ਬਾਰਬੀ ਮਾਨ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੀ ਹੈ । ਜੀ ਹਾਂ ਉਹ ਸੂਟ (SUIT) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਈ ਹੈ । ਇਸ ਗੀਤ ਨੂੰ ਬਾਰਬੀ ਮਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
ਹੋਰ ਪੜ੍ਹੋ : ਪੰਜਾਬੀ ਗਾਇਕ ਕਰਨ ਔਜਲਾ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ ‘ਚ, ਲਾਏ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ
ਜੇ ਗੱਲ ਕਰੀਏ ਇਸ ਗੀਤ ਦੇ ਬੋਲ ਕਪਤਾਨ ਨੇ ਲਿਖੇ ਨੇ ਤੇ ਮਿਊਜ਼ਿਕ Mista Baaz ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Ekager Gill ਨੇ ਤਿਆਰ ਕੀਤਾ ਹੈ ।
ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਬਾਰਬੀ ਮਾਨ ਤੇ ਮੇਲ ਮਾਡਲ Amardeep Phogat । ਗਾਣੇ ਨੂੰ ਗੋਲਡ ਮੀਡੀਓ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।