ਪੰਜਾਬੀ ਗਾਇਕ ਹਰਭਜਨ ਮਾਨ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਲੋਹੜੀ ਦੀ ਵਧਾਈ

ਲੋਹੜੀ Happy Lohri, ਦਾ ਤਿਉਹਾਰ ਉੱਤਰ ਭਾਰਤ ਖ਼ਾਸ ਕਰਕੇ ਪੰਜਾਬ ਅਤੇ ਹਰਿਆਣਾ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਤਿਉਹਾਰ ਨੂੰ ਲੈ ਕੇ ਪੰਜਾਬੀਆਂ ‘ਚ ਖ਼ਾਸ ਉਤਸ਼ਾਹ ਵੇਖਣ ਨੂੰ ਮਿਲਦਾ ਹੈ । ਲੋਹੜੀ ਮਕਰ ਸੰਗਰਾਂਦ ਤੋਂ ਇੱਕ ਦਿਨ ਪਹਿਲਾਂ ਮਨਾਈ ਜਾਂਦੀ ਹੈ। ਲੋਹੜੀ ਨੂੰ ਸਰਦੀਆਂ ਦੇ ਜਾਣ ਤੇ ਬਸੰਤ ਦੀ ਆਮਦ ਦਾ ਸੰਕੇਤ ਵੀ ਮੰਨਿਆ ਜਾਂਦਾ ਹੈ ਲੋਹੜੀ ਦਾ ਤਿਉਹਾਰ 13 ਜਨਵਰੀ ਨੂੰ ਮਨਾਇਆ ਜਾਂਦਾ ਹੈ। ਜਿਸ ਕਰਕੇ ਅੱਜ ਪੰਜਾਬੀ ਕਲਾਕਾਰ ਵੀ ਬਹੁਤ ਹੀ ਗਰਮਜੋਸ਼ੀ ਦੇ ਨਾਲ ਇਸ ਤਿਉਹਾਰ ਨੂੰ ਸੈਲੀਬ੍ਰੇਟ ਕਰ ਰਹੇ ਨੇ। ਪੰਜਾਬੀ ਕਲਾਕਾਰਾਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਦਰਸ਼ਕਾਂ ਨੂੰ ਵਧਾਈਆਂ ਦੇ ਰਹੇ ਨੇ।
ਹੋਰ ਪੜ੍ਹੋ : ਅਦਾਕਾਰਾ ਭਾਗਿਆਸ਼੍ਰੀ ਦਾ ਪਤੀ ਹਿਮਾਲਿਆ ਨਾਲ ਰੋਮਾਂਟਿਕ ਵੀਡੀਓ ਹੋਇਆ ਵਾਇਰਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ
image source-instagram
ਗਾਇਕ ਹਰਭਜਨ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਨਾਲ ਹੀ ਕੈਪਸ਼ਨ ਚ ਲਿਖਿਆ ਹੈ- ‘ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਅਰਦਾਸ, ਖੁਸ਼ੀਆਂ ਹਮੇਸ਼ਾ ਤੁਹਾਡੇ ਅੰਗ ਸੰਗ ਰਹਿਣ। ਲੋਹੜੀ ਦੀਆਂ ਲੱਖ ਲੱਖ ਵਧਾਈਆਂ’ ਨਾਲ ਹੀ ਉਨ੍ਹਾਂ ਨੇ ਆਪਣੀ ਪਤਨੀ ਤੇ ਪੁੱਤਰ ਨੂੰ ਵੀ ਟੈਗ ਕੀਤਾ ਹੈ। ਉਨ੍ਹਾਂ ਨੇ ਇੱਕ ਲੋਹੜੀ ਵਾਲਾ ਪੋਸਟਰ ਵੀ ਸ਼ੇਅਰ ਕੀਤਾ ਹੈ। ਪ੍ਰਸ਼ੰਸਕ ਵੀ ਇਸ ਪੋਸਟ ਉੱਤੇ ਕਮੈਂਟ ਕਰਕੇ ਹਰਭਜਨ ਮਾਨ ਨੂੰ ਲੋਹੜੀ ਦੀ ਵਧਾਈਆਂ ਦੇ ਰਹੇ ਨੇ।
ਗਾਇਕ ਹਰਭਜਨ ਮਾਨ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਪੋਸਟ ਕਰਦੇ ਰਹਿੰਦੇ ਨੇ। ਉਹ ਹਰ ਤਿਉਹਾਰ ਦੇ ਆਪਣੇ ਚਾਹੁਣ ਵਾਲਿਆਂ ਨੂੰ ਵਿਸ਼ ਜ਼ਰੂਰ ਕਰਦੇ ਨੇ। ਏਨੀਂ ਦਿਨੀਂ ਉਹ ਪੰਜਾਬ ਆਏ ਹੋਏ ਨੇ। ਉਨ੍ਹਾਂ ਨੇ ਇਸ ਸਾਲ ਦਾ ਆਗਾਜ਼ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਕੀਤਾ ਸੀ। ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਅਰਸੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਜੁੜੇ ਹੋਏ ਨੇ। ਉਹ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵਾਹ ਵਾਹੀ ਖੱਟ ਚੁੱਕੇ ਨੇ। ਉਨ੍ਹਾਂ ਦੀ ਫ਼ਿਲਮ ਪੀ.ਆਰ ਰਿਲੀਜ਼ ਲਈ ਤਿਆਰ ਹੈ। ਪਰ ਕੋਵਿਡ ਕਰਕੇ ਰਿਲੀਜ਼ ਨਹੀਂ ਹੋ ਪਾਈ।