ਕੈਂਬੀ ਰਾਜਪੁਰੀਆ ਆਪਣੇ ਨਵੇਂ ਗੀਤ ‘Jatti Jaandi’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ
Lajwinder kaur
August 7th 2020 01:25 PM
ਪੰਜਾਬੀ ਗਾਇਕ ਕੈਂਬੀ ਰਾਜਪੁਰੀਆ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ‘Jatti Jaandi’ ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆ ਰਹੇ ਨੇ ।
ਹੋਰ ਵੇਖੋ : ਕਰਨ ਔਜਲਾ ਆਪਣੇ ਬਰਥਡੇਅ ਵਾਲੇ ਦਿਨ 'ਤੇ ਦਰਸ਼ਕਾਂ ਨੂੰ ਦੇਣਗੇ ਨਵੇਂ ਗੀਤ ਦਾ ਤੋਹਫਾ, ਸ਼ੇਅਰ ਕੀਤਾ ਪੋਸਟਰ
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਕੈਂਬੀ ਰਾਜਪੁਰੀਆ ਨੇ ਲਿਖੇ ਨੇ । ਇਸ ਗੀਤ ਨੂੰ ਸੰਗੀਤਕ ਧੁਨਾਂ ਦੇ ਨਾਲ Avvy Sra ਨੇ ਸਜਾਇਆ ਹੈ। ਗਾਣੇ ਦਾ ਵੀਡੀਓ ਚਰਨਜੀਤ ਧਾਲੀਵਾਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ਖੁਦ ਕੈਂਬੀ ਰਾਜਪੁਰੀਆ ਤੇ ਮਾਡਲ ਮਾਹੀ ਸ਼ਰਮਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ ।
ਜੇ ਗੱਲ ਕਰੀਏ ਕੈਂਬੀ ਰਾਜਪੁਰੀਆ ਦੇ ਵਰਕ ਫਰੰਟ ਦੀ ਤਾਂ ਉਹ ਸੂਰਜ ਨੂੰ ਸਲਾਮਾਂ, ਚੈਲੇਂਜ਼ ਟੂ ਨਾਸਾ, ਟਾਈਮ ਚੱਕਦਾ, ਬਦਨਾਮ ਕਰ ਗਈ, ਚੰਗੇ ਦਿਨ, ਕੈਨੇਡਾ ਵਾਲੀ, ਇੱਕ ਸਾਹਿਬਾ ਵਰਗੇ ਕਈ ਸੁਪਰ ਹਿੱਟ ਗੀਤ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਚੁੱਕੇ ਨੇ ।