ਪਿਆਰ ‘ਚ ਹੋਏ ਧੋਖੇ ਦੀ ਦਾਸਤਾਨ ਨੂੰ ਬਿਆਨ ਕਰਦਾ ਨਿੰਜਾ ਦਾ ਨਵਾਂ ਗੀਤ ‘ਚੋਰ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕ ਨਿੰਜਾ ਜੋ ਕਿ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਚੋਰ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਇਸ ਗੀਤ ਸੈਡ ਸੌਂਗ ਨੂੰ ਉਨ੍ਹਾਂ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ‘ਚ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ, ਜਿਸ ਦਾ ਪਿਆਰ ਉਨ੍ਹਾਂ ਨੂੰ ਧੋਖਾ ਦੇ ਰਿਹਾ ਹੈ ।
ਹੋਰ ਵੇਖੋ:ਮਹੇਂਦਰ ਸਿੰਘ ਧੋਨੀ ਦੀ ਧੀ ਜ਼ੀਵਾ ਦਾ ਪੰਜਾਬੀ ਬੋਲਦਿਆਂ ਦਾ ਇਹ ਵੀਡੀਓ ਛਾਇਆ ਸ਼ੋਸ਼ਲ ਮੀਡੀਆ ‘ਤੇ, ਦੇਖੋ ਵੀਡੀਓ
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਨਿਰਮਾਣ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਗੋਲਡ ਬੁਆਏ ਨੇ ਦਿੱਤਾ ਹੈ । ‘ਚੋਰ’ ਗਾਣੇ ਦਾ ਸ਼ਾਨਦਾਰ ਵੀਡੀਓ ਜਸ਼ਨ ਨੰਨੜ ਨੇ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖ਼ੁਦ ਨਿੰਜਾ ਤੇ ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਯੁਵਿਕਾ ਚੌਧਰੀ । ਗੀਤ ਨੂੰ Gringo Entertainments ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
View this post on Instagram
ਨਿੰਜਾ ਇਸ ਤੋਂ ਪਹਿਲਾਂ ਵੀ ਉਹ ਮਿੱਤਰਾਂ ਦਾ ਨਾਂਅ, ਵਰਕੇ, ਕੱਲਾ ਚੰਗਾ, ਦਿਲ, ਦੇਸੀ ਦਾ ਰਿਕਾਰਡ, ਬੇਗਾਨਾ, ਗੱਭਰੂ, ਜਿੰਨੇ ਸਾਹ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ਜਗਤ ‘ਚ ਕਾਫੀ ਸਰਗਰਮ ਨੇ ਤੇ ਬਹੁਤ ਜਲਦ ‘ਜ਼ਿੰਦਗੀ ਜ਼ਿੰਦਾਬਾਦ’ ਤੇ ‘ਗੁੱਡ ਲੱਕ ਜੱਟਾ’ ਵਰਗੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ ।