ਗਾਇਕ ਨਿੰਜਾ ਲੈ ਕੇ ਆ ਰਹੇ ਨੇ ਨਵਾਂ ਗੀਤ ‘Satane Lage ho’, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪੋਸਟਰ

ਪੰਜਾਬੀ ਗਾਇਕ ਨਿੰਜਾ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵੇਂ ਗੀਤ ਦਾ ਫਰਸਟ ਲੁੱਕ ਸ਼ੇਅਰ ਕੀਤਾ ਹੈ । ਉਹ ‘ਸਤਾਨੇ ਲਗੇ ਹੋ’ (Satane Lage ho) ਟਾਈਟਲ ਹੇਠ ਗੀਤ ਲੈ ਕੇ ਆ ਰਹੇ ਨੇ ।
ਨਿੰਜਾ ਨੇ ਕੈਪਸ਼ਨ 'ਚ ਲਿਖਿਆ ਹੈ- ਮੇਰੇ ਇਸ਼ਕ ਭੀ ਨਾ ਇਸ ਕਦਰ ਤਬਾਹ ਹੋਤਾ, ਅਗਰ ਤੇਰੀ ਤਰ੍ਹਾਂ ਮੈਂ ਭੀ ਬੇਪਰਵਾਹ ਹੋਤਾ
ਲਓ ਜੀ ਮੇਰੇ ਆਉਣ ਵਾਲੇ ਨਵੇਂ ਗੀਤ ਦੀ ਪਹਿਲੀ ਝਲਕ
#Satane Lage ho.....!!! ਤੇ ਇਹ ਪਹਿਲਾ ਗੀਤ ਹੋਵੇਗਾ ਮੇਰੇ ਆਫੀਸ਼ੀਅਲ ਯੂਟਿਊਬ ਚੈਨਲ ‘ਤੇ "Ninjaofficial" । ਇਸ ਗੀਤ ਨੂੰ ਲੈ ਕੇ ਨਿੰਜਾ ਬਹੁਤ ਉਤਸੁਕ ਨੇ । ਇਹ ਗੀਤ 10 ਫਰਵਰੀ ਨੂੰ ਰਿਲੀਜ਼ ਹੋਵੇਗਾ ।
ਗਾਣੇ ਦਾ ਪੋਸਟਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਹੋ ਰਿਹਾ ਹੈ । ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਗੀਤ ਗਾ ਚੁੱਕੇ ਨੇ । ਚੰਗੇ ਗਾਇਕ ਹੋਣ ਦੇ ਨਾਲ ਉਹ ਵਧੀਆ ਐਕਟਰ ਵੀ ਨੇ । ਬਹੁਤ ਜਲਦ ਉਹ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ ।
View this post on Instagram