ਨਿਸ਼ਾ ਬਾਨੋ ਆਪਣੇ ਨਵੇਂ ਸਿੰਗਲ ਟਰੈਕ ‘ਆਫ਼ ਲਿਮਟ’ ਨਾਮ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ਆਪਣੇ ਨਵੇਂ ਸਿੰਗਲ ਟਰੈਕ ‘ਆਫ਼ ਲਿਮਟ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਜੀ ਹਾਂ ਇਸ ਰੋਮਾਂਟਿਕ ਬੀਟ ਸੌਂਗ ਨੂੰ ਨਿਸ਼ਾ ਬਾਨੋ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਗਿਆ ਹੈ।
ਇਸ ਗੀਤ ਦੇ ਬੋਲ ਜੰਗ ਸੰਧੂ ਨੇ ਲਿਖੇ ਹਨ ਤੇ ਮਿਊਜ਼ਿਕ ਜੇਐੱਸਐੱਲ ਨੇ ਤਿਆਰ ਕੀਤਾ ਹੈ। ਗੀਤ ਦਾ ਸ਼ਾਨਦਾਰ ਵੀਡੀਓ ਅੰਕੂਰ ਚੌਧਰੀ ਨੇ ਤਿਆਰ ਕੀਤਾ ਹੈ। ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਨਿਸ਼ਾ ਬਾਨੋ,ਜੇਐੱਸਐੱਲ ਤੇ ਸਮੀਰ ਮਾਹੀ।
View this post on Instagram
ਗਾਣੇ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਕੰਮ ਦੀ ਤਾਂ ਉਹ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ। ਉਹ ਇਸ ਤੋਂ ਪਹਿਲਾਂ ਦਿਲ ਅਰਮਾਨੀ, ਅੜਬ ਜੱਟੀ, ਓਹੀ ਬੋਲਦੀ, ਤੇਰੇ ਕਰਕੇ ਵਰਗੇ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।