ਪੰਜਾਬੀ ਗਾਇਕ ਆਰ ਨੇਤ ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ ‘ਮਜ਼ਾਕ ਥੋੜੀ ਐ’ ਨੂੰ ਲੈ ਕੇ ਕਾਫੀ ਉਤਸੁਕ ਨੇ। ਜਿਸ ਦੇ ਚੱਲਦੇ ਉਨ੍ਹਾਂ ਨੇ ਐਲਬਮ ਦੀ ਇੰਟਰੋ ‘Let’s See’ ਦਾ ਆਡੀਓ ਰਿਲੀਜ਼ ਕਰ ਦਿੱਤਾ ਹੈ। ਇਸ ਗੀਤ ਨੂੰ ਆਰ ਨੇਤ ਤੇ ਗੁਰਲੇਜ਼ ਅਖਤਰ ਨੇ ਮਿਲਕੇ ਗਾਇਆ ਹੈ।
Image Source: youtube
ਹੋਰ ਪੜ੍ਹੋ : ਰਵੀ ਦੁਬੇ ਨੇ ਸਾਂਝੀ ਕੀਤੀ ਅਣਦੇਖੀ ਤਸਵੀਰ, ਐਕਟਰੈੱਸ ਸਰਗੁਣ ਮਹਿਤਾ ਤਸਵੀਰ ਦੇਖ ਕੇ ਹੋਈ ਲਾਲ-ਪੀਲੀ, ਸੋਸ਼ਲ ਮੀਡੀਆ ‘ਤੇ ਲਗਾ ਦਿੱਤੀ ਪਤੀ ਦੇਵ ਦੀ ਕਲਾਸ
ਹੋਰ ਪੜ੍ਹੋ : ਆਸਟ੍ਰੇਲੀਅਨ ਕ੍ਰਿਕੇਟਰ ਡੇਵਿਡ ਵਾਰਨਰ ਨੇ ਪਰਿਵਾਰ ਦੇ ਨਾਲ ਮਿਲਕੇ ਦਿਲਜੀਤ ਦੋਸਾਂਝ ਦੇ ਗੀਤ ‘ਤੇ ਬਣਾਇਆ ਮਜ਼ੇਦਾਰ ਡਾਂਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Image Source: youtube
ਇਸ ਗੀਤ ਦੇ ਬੋਲ ਖੁਦ ਆਰ ਨੇਤ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ। ਇਸ ਗੀਤ ਦਾ ਲਿਰਿਕਲ ਵੀਡੀਓ Gry India ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ ਆਰ ਨੇਤ ਦੇ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।
Image Source: youtube
ਜੇ ਗੱਲ ਕਰੀਏ ਆਰ ਨੇਤ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਜਿਵੇਂ ਡਿਫਾਲਟਰ, ਦੱਬਦਾ ਕਿੱਥੇ ਆ, ਲੁਟੇਰੇ, ਜ਼ਗੀਰਦਾਰ, ਤੇਰੇ ਪਿੰਡ, ਬੈਚਲਰ, ਚੁੰਨੀ, ਛੜਾ, ਰੈੱਡ ਬੱਤੀਆਂ ਵਰਗੇ ਕਈ ਗੀਤ ਸ਼ਾਮਿਲ ਨੇ।