ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ‘ਤੇ ਗਾਇਕ ਆਰ ਨੇਤ ਲੈ ਕੇ ਆ ਰਹੇ ਨੇ ਧਾਰਮਿਕ ਗੀਤ ‘ਬਾਬਾ ਨਾਨਕ’, ਸਾਂਝਾ ਕੀਤਾ ਪੋਸਟਰ
ਪੰਜਾਬੀ ਗਾਇਕ ਆਰ ਨੇਤ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਨਵੇਂ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ। ਇਸ ਵਾਰ ਕੁਝ ਵੱਖਰਾ ਲੈ ਕੇ ਆ ਰਹੇ ਹਨ। ਜੀ ਹਾਂ ਆਰ ਨੇਤ ਇਸ ਵਾਰ ਧਾਰਮਿਕ ਗਾਣੇ ਨਾਲ ਦਰਸ਼ਕਾਂ ਨੂੰ ਰੂਹਾਨ ਕਰਦੇ ਹੋਏ ਨਜ਼ਰ ਆਉਣਗੇ। ਉਨ੍ਹਾਂ ਦਾ ਇਹ ਧਾਰਮਿਕ ਗੀਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਹੈ।
View this post on Instagram
ਹੋਰ ਵੇਖੋ:ਪੰਜਾਬੀਆਂ ਦੀ ਅਣਖਾਂ ਨੂੰ ਬਿਆਨ ਕਰਦਾ ‘ਅਸੀਂ ਸਰਦਾਰ ਹਾਂ’ ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
ਇਸ ਧਾਰਮਿਕ ਗੀਤ ‘ਬਾਬਾ ਨਾਨਕ’ ਦੇ ਬੋਲ ਖੁਦ ਆਰ ਨੇਤ ਦੀ ਕਲਮ ‘ਚੋਂ ਨਿਕਲੇ ਨੇ ਅਤੇ ਨਾਲ ਹੀ ਉਹ ਆਪਣੀ ਆਵਾਜ਼ ਦੇ ਨਾਲ ਇਸ ਗੀਤ ਨੂੰ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ। ਇਸ ਗਾਣੇ ਨੂੰ ਸੰਗੀਤ ਦੇਣਗੇ ਮਿਊਜ਼ਿਕ ਐਮਪਾਇਰ। ਫੀਮੇਲ ਲੀਡ ‘ਚ ਨਜ਼ਰ ਆਉਣਗੇ ਪੰਜਾਬੀ ਮਾਡਲ ਨੀਤ ਮਾਹਲ। ਇਸ ਗਾਣੇ ਨੂੰ ਡਾਇਰੈਕਟ ਕਰਨਗੇ ਸਾਹਿਲ ਸ਼ਰਮਾ। ਆਰ ਨੇਤ ਮਿਊਜ਼ਿਕ ਲੇਬਲ ਹੇਠ ਇਸ ਧਾਰਮਿਕ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ। ਇਹ ਧਾਰਮਿਕ ਗੀਤ 15 ਅਕਤੂਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਪੋਸਟਰ ਨੂੰ ਸੋਸ਼ਲ ਮੀਡੀਆ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ ਜਿਸਦੇ ਚੱਲਦੇ ਪੋਸਟਰ ਇੰਟਰਨੈੱਟ ਉੱਤੇ ਛਾਇਆ ਹੋਇਆ ਹੈ।