ਰਾਜਵੀਰ ਜਵੰਦਾ ਨੂੰ ਐਡਵੇਂਚਰ ਦਾ ਕਾਫੀ ਸ਼ੌਂਕ ਹੈ । ਉਹ ਅਕਸਰ ਐਡਵੇਂਚਰ ਕਰਦੇ ਹੋਏ ਵਿਖਾਈ ਦਿੰਦਾ ਹੈ।ਉਸ ਨੇ ਇੱਕ ਹੋਰ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਪੈਰਾ ਗਲਾਈਡਿੰਗ ਕਰਦੇ ਹੋੋਏ ਵਿਖਾਈ ਦੇ ਰਿਹਾ ਹੈ । ਇਸ ਵੀਡੀਓ ‘ਤੇ ਕਈ ਸੈਲੀਬ੍ਰੇਟੀਜ਼ ਵੀ ਆਪੋ ਆਪਣਾ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ ।
Image From Rajvir Jawanda's Instagram
ਹੋਰ ਪੜ੍ਹੋ : ਧਰਮਿੰਦਰ ਨੇ ਵੀਡੀਓ ਸ਼ੇਅਰ ਕਰਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Image From Rajvir Jawanda's Instagram
ਅਦਾਕਾਰਾ ਗੁਲ ਪਨਾਗ ਨੇ ਵੀ ਇਸ ਵੀਡੀਓ ‘ਤੇ ਆਪਣਾ ਪ੍ਰਤੀਕਰਮ ਦਿੱਤਾ ਹੈ ਅਤੇ ਕੁਲਵਿੰਦਰ ਬਿੱਲਾ ਨੇ ਵੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।ਰਾਜਵੀਰ ਜਵੰਦਾ ਦੇ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਵੀਡੀਓ ਨੂੰ ਸ਼ੇਅਰ ਵੀ ਕਰ ਰਹੇ ਹਨ ।
Image From Rajvir Jawnda's Instagram
ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।
View this post on Instagram
ਉਨ੍ਹਾਂ ਨੇ ਇੱਕ ਰਿਆਲਟੀ ਸ਼ੋਅ ‘ਚ ਆਪਣੀ ਪਰਫਾਰਮੈਂਸ ਦਿੱਤੀ ਸੀ । ਜਿਸ ਤੋਂ ਬਾਅਦ ਗਾਇਕੀ ਦੇ ਖੇਤਰ ‘ਚ ਨਿੱਤਰੇ ਸਨ ।