ਰਾਖੀ ਸਾਵੰਤ ਨੇ ਵੀ ਰੱਖਿਆ ਆਪਣੇ ਬੁਆਏਫ੍ਰੈਂਡ ਆਦਿਲ ਦੇ ਲਈ ਕਰਵਾ ਚੌਥ ਦਾ ਵਰਤ, ਹੱਥਾਂ ‘ਤੇ ਲਗਵਾਈ ਆਦਿਲ ਦੇ ਨਾਮ ਦੀ ਮਹਿੰਦੀ
Lajwinder kaur
October 13th 2022 12:50 PM --
Updated:
October 13th 2022 12:52 PM
Rakhi Sawant also keeping fast on Karva Chauth:ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਇਨ੍ਹੀਂ ਦਿਨੀਂ ਇੱਕ ਵੱਖਰੇ ਰੰਗ ਵਿੱਚ ਨਜ਼ਰ ਆਈ। ਜੀ ਹਾਂ ਰਾਖੀ ਸਾਵੰਤ ਜੋ ਕਿ ਪੂਰੀ ਤਰ੍ਹਾਂ ਬੁਆਏਫ੍ਰੈਂਡ ਆਦਿਲ ਦੁਰਾਨੀ ਦੇ ਪਿਆਰ ਡੁੱਬੀ ਹੋਈ ਹੈ। ਸੋਸ਼ਲ ਮੀਡੀਆ ਉੱਤੇ ਦੋਵਾਂ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਰੋਜ਼ਾਨਾ ਹੀ ਰਾਖੀ ਤੇ ਆਦਿਲ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕਰਵਾ ਚੌਥ ਮੌਕੇ ਰਾਖੀ ਸਾਵੰਤ ਦਾ ਕੋਈ ਵੀਡੀਓ ਨਾ ਆਵੇ ਇਹ ਤਾਂ ਹੋ ਹੀ ਨਹੀਂ ਸਕਦਾ ਹੈ। ਸੋਸ਼ਲ ਮੀਡੀਆ ਉੱਤੇ ਰਾਖੀ ਦਾ ਇੱਕ ਨਵਾਂ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ।