ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ‘ਤੇ ਯਾਦ ਕਰਦੇ ਹੋਏ ਰਾਣਾ ਰਣਬੀਰ ਤੇ ਹਰਭਜਨ ਮਾਨ ਨੇ ਦਿੱਤੀ ਸ਼ਰਧਾਂਜਲੀ
23 ਮਾਰਚ 1931 ਨੂੰ ਅਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਨੇ ਹੱਸਦੇ-ਹੱਸਦੇ ਫਾਂਸੀ ਦੇ ਰੱਸੇ ਨੂੰ ਚੁੰਮ ਲਿਆ ਤੇ ਦੇਸ਼ ਲਈ ਬਲੀਦਾਨ ਦਿੱਤਾ ਸੀ (Shaheed-e-Aazam Bhagat Singh, Sukhdev and RajGuru )। ਇਤਿਹਾਸਕਾਰ ਦੇ ਮੁਤਾਬਕ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇਣ ਲਈ 24 ਮਾਰਚ 1931 ਦਾ ਦਿਨ ਨਿਸ਼ਚਿਤ ਕੀਤਾ ਗਿਆ ਸੀ, ਪਰ ਅੰਗਰੇਜ਼ਾਂ ਨੇ ਇਸ ਵਿਚ ਅਚਾਨਕ ਬਦਲਾਅ ਕਰ ਦਿੱਤਾ ਸੀ। ਜਿਸ ਤੋਂ ਬਾਅਦ ਤੈਅ ਮਿਤੀ ਤੋਂ ਇੱਕ ਦਿਨ ਪਹਿਲਾਂ ਯਾਨੀ 23 ਮਾਰਚ 1931 ਨੂੰ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ। ਅੰਗਰੇਜ਼ਾਂ ਨੂੰ ਡਰ ਸੀ ਕਿ ਫਾਂਸੀ ਵਾਲੇ ਦਿਨ ਲੋਕ ਗੁੱਸੇ ਵਿੱਚ ਨਾ ਆ ਜਾਣ। ਕਿਉਂਕਿ ਇਨ੍ਹਾਂ ਯੋਧਿਆਂ ਦੀ ਉਸ ਸਮੇਂ ਲੋਕਾਂ ਵਿੱਚ ਕਾਫੀ ਪ੍ਰਸਿੱਧੀ ਸੀ। ਇਸ ਕਾਰਨ ਇਨ੍ਹਾਂ ਤਿੰਨਾਂ ਨੂੰ ਗੁਪਤ ਰੂਪ ਵਿੱਚ ਮੌਤ ਦੀ ਸਜ਼ਾ ਦੇ ਦਿੱਤੀ ਗਈ ਸੀ। ਜਿਸ ਬਾਰੇ ਉਨ੍ਹਾਂ ਨੇ ਕਿਸੀ ਨੂੰ ਕੋਈ ਖਬਰ ਨਹੀਂ ਹੋਣ ਦਿੱਤੀ ਸੀ। ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਪੰਜਾਬੀ ਕਲਾਕਾਰਾਂ ਨੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਹੈ।