ਰਣਬੀਰ ਕਪੂਰ ਅਤੇ ਆਲੀਆ ਨੂੰ ਰਣਬੀਰ ਦੀ ਸਾਬਕਾ ਗਰਲ ਫ੍ਰੈਂਡ ਦੀਪਿਕਾ ਪਾਦੂਕੋਣ ਨੇ ਦਿੱਤੀ ਵਧਾਈ

ਰਣਬੀਰ ਕਪੂਰ (Ranbir Kapoor ) ਅਤੇ ਆਲੀਆ ਭੱਟ (Alia Bhatt) ਨੇ ਬੀਤੇ ਦਿਨ ਵਿਆਹ ਦੇ ਬੰਧਨ ‘ਚ ਬੱਝ ਗਏ । ਜਿਸ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਜਿੱਥੇ ਇਸ ਵਿਆਹ ਨੂੰ ਲੈ ਕੇ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵਧਾਈ ਦਿੱਤੀ ਹੈ, ਉੱਥੇ ਹੀ ਬਾਲੀਵੁੱਡ ਦੀਆਂ ਕਈ ਸੈਲੀਬ੍ਰੇਟੀਜ਼ ਨੇ ਵੀ ਦੋਵਾਂ ਨੂੰ ਵਿਆਹ ਲਈ ਵਧਾਈ ਦਿੱਤੀ ਹੈ । ਦੀਪਿਕਾ ਪਾਦੂਕੋਣ ਜੋ ਕਿ ਕਿਸੇ ਸਮੇਂ ਰਣਬੀਰ ਦੀ ਗਰਲ ਫ੍ਰੈਂਡ ਸੀ, ਉਸ ਨੇ ਵੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ ।ਦੀਪਿਕਾ ਪਾਦੂਕੋਣ ਨੇ ਕਮੈਂਟ ਕੀਤਾ ਅਤੇ ਦੋਵਾਂ ਨੂੰ ਇਸ ਨਵੀਂ ਪਾਰੀ ਲਈ ਵਧਾਈ ਦਿੱਤੀ।
ਹੋਰ ਪੜ੍ਹੋ : ਵਿਆਹ ਤੋਂ ਬਾਅਦ ਆਲੀਆ ਨੂੰ ਗੋਦ ‘ਚ ਚੁੱਕ ਕੇ ਘਰ ਲੈ ਗਏ ਰਣਬੀਰ ਕਪੂਰ, ਵੇਖੋ ਵੀਡੀਓ
ਉਸਨੇ ਦਿਲ ਦੇ ਇਮੋਜੀ ਨਾਲ ਲਿਖਿਆ- 'ਮੈਂ ਚਾਹੁੰਦਾ ਹਾਂ ਕਿ ਤੁਹਾਡੀ ਜ਼ਿੰਦਗੀ ਵਿਚ ਅਜਿਹਾ ਪਿਆਰ, ਖੁਸ਼ੀ ਅਤੇ ਹਾਸਾ ਬਣਿਆ ਰਹੇ।'ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀਆਂ ਖ਼ਬਰਾਂ ਕਈ ਮਹੀਨਿਆਂ ਤੋਂ ਚੱਲ ਰਹੀਆਂ ਸਨ । ਪਰ ਦੋਵਾਂ ਨੇ ਕਦੇ ਵੀ ਆਪਣੇ ਵਿਆਹ ਦੀ ਤਰੀਕ ਦਾ ਐਲਾਨ ਨਹੀਂ ਸੀ ਕੀਤਾ । ਜਿਸ ਤੋਂ ਬਾਅਦ ਜਦੋਂ ਦੋਵਾਂ ਨੇ ਵਿਆਹ ਕਰਵਾਇਆ ਤਾਂ ਲੋਕਾਂ ਨੂੰ ਇਸ ਗੱਲ ਦਾ ਯਕੀਨ ਨਹੀਂ ਹੋਇਆ ।
image From instagram
ਪਰ ਹੁਣ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਵਾਇਰਲ ਹੋ ਰਹੇ ਹਨ ਅਤੇ ਪ੍ਰਸ਼ੰਸਕਾਂ ਵੱਲੋਂ ਇਸ ਨਵ-ਵਿਆਹੀ ਜੋੜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।ਰਣਬੀਰ ਕਪੂਰ ਇਸ ਤੋਂ ਪਹਿਲਾਂ ਅਦਾਕਾਰਾ ਦੀਪਿਕਾ ਪਾਦੂਕੋਣ ਦੇ ਨਾਲ ਰਿਲੇਸ਼ਨਸ਼ਿਪ ‘ਚ ਸਨ । ਪਰ ਦੋਵਾਂ ਦੀ ਦੋਸਤੀ ਜ਼ਿਆਦਾ ਦਿਨ ਤੱਕ ਨਹੀਂ ਚੱਲ ਸਕੀ ਅਤੇ ਦੋਵਾਂ ਦੇ ਰਿਸ਼ਤੇ ‘ਚ ਦਰਾਰ ਆ ਗਈ ਅਤੇ ਦੋਵਾਂ ਦੇ ਰਾਹ ਵੱਖ ਵੱਖ ਹੋ ਗਏ ਸਨ । ਇਸ ਤੋਂ ਇਲਾਵਾ ਰਣਬੀਰ ਕਪੂਰ ਕੈਟਰੀਨਾ ਕੈਫ ਦੇ ਨਾਲ ਵੀ ਰਿਲੇਸ਼ਨ ‘ਚ ਰਹੇ ਸਨ, ਪਰ ਇਹ ਰਿਸ਼ਤਾ ਵੀ ਜ਼ਿਆਦਾ ਦਿਨ ਤੱਕ ਨਹੀਂ ਸੀ ਟਿਕ ਪਾਇਆ ਅਤੇ ਰਣਬੀਰ ਨੇ ਆਲੀਆ ਨੂੰ ਆਪਣਾ ਹਮਸਫਰ ਬਣਾ ਲਿਆ ਅਤੇ ਕੈਟਰੀਨਾ ਨੇ ਵਿੱਕੀ ਕੌਸ਼ਲ ਨਾਲ ਵਿਆਹ ਕਰਵਾ ਲਿਆ।
View this post on Instagram