ਬਾਲੀਵੁੱਡ ‘ਚ ਇੱਕ ਤੋਂ ਬਾਅਦ ਇੱਕ ਜੋੜੀ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਪਰ ਆਲੀਆ ਅਤੇ ਰਣਬੀਰ ਕਪੂਰ ਦੇ ਵਿਆਹ ਦਾ ਉਨ੍ਹਾਂ ਦੇ ਫੈਨਸ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।ਪਰ ਹੁਣ ਇਸ ਬਾਰੇ ਰਣਬੀਰ ਕਪੂਰ ਨੇ ਖੁਲਾਸਾ ਕੀਤਾ ਹੈ ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਾਲ ਕੋਰੋਨਾ ਨਾ ਫੈਲਦਾ ਤਾਂ ਉਨ੍ਹਾਂ ਨੇ ਵਿਆਹ ਕਰਵਾ ਲੈਣਾ ਸੀ ।
ਫੈਨਸ ਲੰਬੇ ਸਮੇਂ ਤੋਂ ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਤੇ ਆਲੀਆ ਭੱਟ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਹਨ।
ਹੋਰ ਪੜ੍ਹੋ : ਆਂਵਲੇ ਦੇ ਜੂਸ ਦੇ ਹਨ ਕਈ ਫਾਇਦੇ, ਚਮੜੀ ਤੇ ਦੰਦਾਂ ਦੇ ਰੋਗ ਹੁੰਦੇ ਹਨ ਦੂਰ
ਇਸ ਦਰਮਿਆਨ ਹੁਣ ਰਣਬੀਰ ਕਪੂਰ ਨੇ ਵੱਡਾ ਖੁਲਾਸਾ ਕੀਤਾ ਹੈ। ਰਣਬੀਰ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਜੇਕਰ ਕੋਰੋਨਾ ਮਹਾਂਮਾਰੀ ਨਾ ਫੈਲੀ ਹੁੰਦੀ ਤਾਂ ਹੁਣ ਤੱਕ ਉਨ੍ਹਾਂ ਦਾ ਅਤੇ ਆਲੀਆ ਭੱਟ ਦਾ ਵਿਆਹ ਹੋ ਜਾਣਾ ਸੀ।
ਆਲੀਆ ਅਤੇ ਰਣਬੀਰ ਲੰਬੇ ਸਮੇਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ ਪਰ ਪਹਿਲੀ ਵਾਰ ਰਣਬੀਰ ਕਪੂਰ ਨੇ ਵਿਆਹ ਬਾਰੇ ਅਜਿਹਾ ਸਪੱਸ਼ਟ ਬਿਆਨ ਦਿੱਤਾ ਹੈ।ਇੰਨਾ ਹੀ ਨਹੀਂ, ਆਲੀਆ ਦੀ ਪ੍ਰਸ਼ੰਸਾ ਕਰਦਿਆਂ ਰਣਬੀਰ ਨੇ ਇਹ ਵੀ ਕਿਹਾ ਕਿ ਆਲੀਆ ਉਸ ਨਾਲੋਂ ਜ਼ਿਆਦਾ ਸਫਲ ਅਤੇ ਕਾਮਯਾਬ ਹੈ। ਰਣਬੀਰ ਆਪਣੇ ਆਪ ਨੂੰ ਉਸ ਤੋਂ ਘੱਟ ਸਮਝਦੇ ਹਨ।
View this post on Instagram
A post shared by RK ( Smart_People’s_Choice )? (@ranbir__kapoor82)