ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਇਹਨਾਂ ਕਲਾਕਾਰਾਂ ਦਾ ਮਿਲਿਆ ਸਮਰਥਨ, ਬੱਬੂ ਮਾਨ ਸਮੇਤ ਇਹ ਕਲਾਕਾਰ ਹੋਣਗੇ ਧਰਨੇ ’ਚ ਸ਼ਾਮਿਲ

By  Rupinder Kaler September 22nd 2020 03:22 PM

ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਨੇ 25 ਸਤੰਬਰ ਨੂੰ ਬੰਦ ਦਾ ਸੱਦਾ ਦਿੱਤਾ ਹੈ । ਇਸ ਬੰਦ ਨੂੰ ਹਰ ਇੱਕ ਦਾ ਸਮਰਥਨ ਮਿਲ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਇਸ ਬੰਦ ਵਿੱਚ ਸ਼ਾਮਿਲ ਹੋਣ ਦਾ ਹਰ ਇੱਕ ਨੂੰ ਸੱਦਾ ਦਿੱਤਾ ਹੈ । ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਇੱਕ ਖਾਸ ਸੁਨੇਹਾ ਲਿਖਿਆ।

Ranjit Bawa

“ਅਸੀਂ ਸਾਰੇ ਕਲਾਕਾਰ ਖ਼ਾਸ ਤੌਰ ‘ਤੇ ਨੌਜਵਾਨਾਂ ਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਲਈ ਪੁਰਜ਼ੋਰ ਅਪੀਲ ਕਰਦੇ ਹਾਂ’।

Ranjit Bawa

ਰਣਜੀਤ ਬਾਵਾ ਨੇ ਅੱਗੇ ਲਿਖਿਆ ਹੈ “ਸਾਡੇ ਬਹੁਤ ਸਾਰੇ ਕਲਾਕਾਰ ਭਰਾ ਧਰਨਿਆਂ ਵਿੱਚ ਜਾ ਕੇ ਸ਼ਮੂਲੀਅਤ ਕਰ ਚੁੱਕੇ ਹਨ। ਹਰਭਜਨ ਮਾਨ ਬਾਈ ਜੀ, ਹਰਜੀਤ ਹਰਮਨ ਬਾਈ, ਛੋਟਾ ਵੀਰ ਅਵਕਾਸ਼ ਮਾਨ ਤੇ ਹੋਰ ਬਹੁਤ ਸਾਰੇ ਕਲਾਕਾਰ ਭਰਾ 25 ਸਤੰਬਰ ਦੇ ਪੰਜਾਬ ਬੰਦ ਵਿੱਚ ਹਿੱਸਾ ਲੈਣਗੇ।“ ਕਿਸਾਨ ਮਜਦੂਰ ਏਕਤਾ ਜਿੰਦਾਬਾਦ। ਹੁਣ ਪੰਜਾਬ ਦੇ ਕਈ ਕਲਾਕਾਰ ਇਸ ਧਰਨੇ ‘ਚ ਸ਼ਾਮਲ ਹੋਣ ਲਈ ਤਿਆਰ ਹਨ।

3200 ਕਿਲੋਮੀਟਰ ਦੌੜ ਕੇ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਵੇਗਾ ਪੰਜਾਬੀ ਨੌਜਵਾਨ

ਸਿੱਧੂ ਮੂਸੇਵਾਲਾ ਕਿਸਾਨਾਂ ਦੇ ਹੱਕ ‘ਚ ਆਏ ਅੱਗੇ, ਕਿਸਾਨਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ

babbu maan

ਪੰਜਾਬੀ ਗਾਇਕ ਬੱਬੂ ਮਾਨ ਨੇ ਵੀ 25 ਤਾਰੀਕ ਨੂੰ ਧਰਨੇ ‘ਚ ਸ਼ਾਮਲ ਹੋਣ ਦੀ ਗੱਲ ਕਹਿੰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤਾ। ਪੰਜਾਬ ਦੇ ਕਿਸਾਨ ਖੇਤੀਬਾੜੀ ਬਿੱਲ ਖਿਲਾਫ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਤੇ ਕਈ ਪੰਜਾਬੀ ਕਲਾਕਾਰ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।

 

View this post on Instagram

 

Saada ailaan shareaam 25 tareek chakka jaam Kisaan Majdoor Ekta Zindabaad

A post shared by Babbu Maan (@babbumaaninsta) on Sep 21, 2020 at 11:05pm PDT

Related Post