ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਰਣਜੀਤ ਸਿੰਘ ਨੂੰ ਮਿਲੀ ਜ਼ਮਾਨਤ, ਖਾਲਸਾ ਏਡ ਨੇ ਪੋਸਟ ਸਾਂਝੀ ਕੀਤੀ

By  Shaminder March 17th 2021 11:33 AM -- Updated: March 17th 2021 11:48 AM

ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਗ੍ਰਿਫਤਾਰ ਕੀਤੇ ਗਏ ਨੌਜਵਾਨ ਰਣਜੀਤ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ । ਇਸ ਬਾਰੇ ਖਾਲਸਾ ਏਡ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝੇ ਕਰਦੇ ਹੋਏ ਖਾਲਸਾ ਏਡ ਨੇ ਲਿਖਿਆ ਕਿ ‘ਰਣਜੀਤ ਸਿੰਘ ਨੂੰ ਜ਼ਮਾਨਤ ਦਿੱਤੀ ।

Ranjeet singh Image From Khalsa Aid’s Instagram

ਹੋਰ ਪੜ੍ਹੋ : ਅਫ਼ਸਾਨਾ ਖ਼ਾਨ ਦੇ ਇੰਸਟਾਗ੍ਰਾਮ ’ਤੇ ਹੋਏ ਇੱਕ ਮਿਲੀਅਨ ਫਾਲੋਵਰ

Ranjeet singh bail Image From Kisan Ekta Morcha’s Instagram

ਹੁਣ ਉਸ ਦੀ ਗੈਰ ਕਾਨੂੰਨੀ ਤਰੀਕੇ ਦੇ ਨਾਲ ਕੀਤੀ ਗਈ ਗ੍ਰਿਫਤਾਰੀ ਅਤੇ ਤਸ਼ੱਦਦ ‘ਤੇ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ’।ਦੱਸ ਦਈਏ ਕਿ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸੱਕਤਰ ਹਰਮੀਤ ਸਿੰਘ ਦੀਆਂ ਕੋਸ਼ਿਸ਼ਾਂ ਦੀ ਬਦੌਲਤ ਰਣਜੀਤ ਸਿੰਘ ਦੀ ਰਿਹਾਈ ਸੰਭਵ ਹੋ ਸਕੀ ਹੈ ।

farmer Image From Kisan Ekta Morcha’s Instagram

ਜਾਣਕਾਰੀ ਦਿੰਦਿਆਂ ਸਿਰਸਾ ਤੇ ਕਾਲਕਾ ਨੇ ਦੱਸਿਆ ਕਿ ਰਣਜੀਤ ਸਿੰਘ ਨੂੰ ੩੨ ਹੋਰ ਨੌਜਵਾਨਾਂ ਦੇ ਨਾਲ ਅਲੀਪੁਰ ਪੁਲਿਸ ਥਾਣੇ ਵਿਚ ਦਰਜ ਐਫਆਈਆਰ ਨੰਬਰ 49/21 ਅਧੀਨ ਧਾਰਾ 307 ਤੇ ਹੋਰ ਸੰਗੀਨ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਜਿਹਨਾਂ ਵਿਚੋਂ 32  ਨੂੰ ਜ਼ਮਾਨਤ ਮਿਲ ਗਈ ਸੀ ਪਰ ਰਣਜੀਤ ਸਿੰਘ ਦੀ ਅੱਜ ਰੋਹਿਣੀ ਦੀ ਸੈਸ਼ਨਜ਼ ਅਦਾਲਤ ਦੇ ਜੱਜ ਜਗਦੀਸ਼ ਕੁਮਾਰ ਨੇ ਜ਼ਮਾਨਤ ਮਨਜ਼ੂਰ ਕੀਤੀ ਹੈ।

 

View this post on Instagram

 

A post shared by Khalsa Aid (UK) (@khalsa_aid)

 

Related Post