ਮਿਲਿੰਦ ਗਾਬਾ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਰੇਸ਼ਮ ਸਿੰਘ ਅਨਮੋਲ ਨੇ ਦਿੱਤੀ ਵਧਾਈ
Shaminder
April 18th 2022 05:21 PM --
Updated:
April 18th 2022 05:23 PM
ਮਿਲਿੰਦ ਗਾਬਾ (Millind Gaba )ਨੇ ਬੀਤੇ ਦਿਨੀਂ ਆਪਣੀ ਪ੍ਰੇਮਿਕਾ ਪ੍ਰਿਆ ਬੈਨੀਵਾਲ ਦੇ ਨਾਲ ਵਿਆਹ ਕਰਵਾ ਲਿਆ ।ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਵੀ ਮਿਲਿੰਦ ਗਾਬਾ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ ਅਤੇ ਗਾਇਕ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ ।ਦੱਸ ਦੇਈਏ ਕਿ ਮਿਲਿੰਦ ਗਾਬਾ ਅਤੇ ਪ੍ਰਿਆ ਬੇਨੀਵਾਲ ਚਾਰ ਸਾਲਾਂ ਤੋਂ ਇੱਕ ਦੂਜੇ ਦੇ ਨਾਲ ਹਨ।