ਭਾਰੀ ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ, ਰੇਸ਼ਮ ਸਿੰਘ ਅਨਮੋਲ ਨੇ ਗੀਤ ਰਾਹੀਂ ਬਿਆਨ ਕੀਤਾ ਕਿਸਾਨਾਂ ਦਾ ਦਰਦ, ਵੇਖੋ ਵੀਡੀਓ

By  Pushp Raj September 27th 2022 10:47 AM -- Updated: September 27th 2022 11:05 AM

Resham Singh Anmol news : ਪੰਜਾਬ ਦੇ ਮਸ਼ਹੂਰ ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਮੌਜੂਦਾ ਸਮੇਂ ਦੇ ਹਾਲਾਤਾਂ ਉੱਤੇ ਆਪਣੇ ਵਿਚਾਰ ਸਾਂਝੇ ਕਰਦੇ ਹਨ। ਹਾਲ ਹੀ ਵਿੱਚ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਗੀਤ ਵਿੱਚ ਕਿਸਾਨਾਂ ਦਾ ਦਰਦ ਬਿਆਨ ਕੀਤਾ ਹੈ।

image source: instagram

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀ ਫਸਲਾਂ ਖ਼ਰਾਬ ਹੋ ਗਈਆਂ ਹਨ। ਭਾਰੀ ਮੀਂਹ ਦੇ ਚੱਲਦੇ ਪੰਜਾਬ ਦੇ ਕਈ ਹਿੱਸਿਆਂ 'ਚ ਝੋਨੇ ਦੀ ਫਸਲ ਖ਼ਰਾਬ ਹੋ ਗਈ ਹੈ। ਇਹ ਪਹਿਲਾਂ ਤੋਂ ਹੀ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ ਉੱਤੇ ਦੋਹਰੀ ਮਾਰ ਹੈ।

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇਸ ਨਾਲ ਸਬੰਧਤ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਹ ਆਪਣੇ ਗੀਤ ਰਾਹੀਂ ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦੇ ਹੋਏ ਨਜ਼ਰ ਆ ਰਹੇ ਹਨ।

image source: instagram

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਰੇਸ਼ਮ ਸਿੰਘ ਨੇ ਕੈਪਸ਼ਨ ਦੇ ਵਿੱਚ ਲਿਖਿਆ, " ਪੁੱਤਾਂ ਵਾਂਗ ਫਸਲਾਂ ਨੁੰ ਪਾਲਕੇ, ਪਲਾਂ ਵਿੱਚ ਸਭ ਕੁਝ ਡੋਬਤਾ ? @zaildar_mandeepsingh @officialarshsarala "

ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਝੋਨੇ ਦੇ ਖੇਤਾਂ ਵਿੱਚ ਖੜ੍ਹੇ ਹਨ। ਇਸ ਖੇਤ ਵਿੱਚ ਗੋਡੀਆਂ ਤੱਕ ਪਾਣੀ ਭਰਿਆ ਹੋਇਆ ਹੈ। ਆਪਣੇ ਗੀਤ ਰਾਹੀਂ ਰੇਸ਼ਮ ਸਿੰਘ ਅਨਮੋਲ ਕਿਸਾਨਾਂ ਦੇ ਦਰਦ ਨੂੰ ਬਿਆਨ ਕਰ ਰਹੇ ਹਨ। ਆਪਣੇ ਇਸ ਗੀਤ ਵਿੱਚ ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਹੀ ਕਿਉਂ ਕੁਦਰਤੀ ਆਫ਼ਤ ਦਾ ਹਰਜ਼ਾਨਾ ਭੁਗਤਣਾ ਪੈਂਦਾ। ਕਿਸਾਨ ਆਪਣੀਆਂ ਫਸਲਾਂ ਨੂੰ ਪੁੱਤਾਂ ਵਾਂਗ ਪਾਲਦਾ ਹੈ, ਪਰ ਜਦੋਂ ਕੁਦਰਤੀ ਜਾਂ ਹੋਰਨਾਂ ਕਾਰਨਾਂ ਦੇ ਚੱਲਦੇ ਉਸ ਦੀ ਫਸਲ ਖ਼ਰਾਬ ਹੋ ਜਾਂਦੀ ਹੈ ਤਾਂ ਉਹ ਆਪਣਾ ਦਰਦ ਕਿਸੇ ਨਾਲ ਕਿਵੇਂ ਸਾਂਝਾ ਕਰੇ।

image source: instagram

ਹੋਰ ਪੜ੍ਹੋ: ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਜਲਦ ਹੀ ਨਵੀਂ ਫ਼ਿਲਮ 'ਨਿਗਾਹ ਮਾਰਦਾ ਆਈ ਵੇ' 'ਚ ਆਉਣਗੇ ਨਜ਼ਰ, ਜਾਣੋ ਕਦੋਂ ਰਿਲੀਜ਼ ਹੋਵੇਗੀ ਇਹ ਫ਼ਿਲਮ

ਰੇਸ਼ਮ ਸਿੰਘ ਅਨਮੋਲ ਦੀ ਇਸ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਵੀਡੀਓ ਹੇਠਾਂ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ 'ਚ ਫੈਨਜ਼ ਨੇ ਰੇਸ਼ਮ ਸਿੰਘ ਅਨਮੋਲ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇੱਕ ਸੱਚਾ ਕਲਾਕਾਰ ਦੱਸਿਆ ਹੈ। ਵੱਡੀ ਗਿਣਤੀ 'ਚ ਲੋਕਾਂ ਨੇ ਕਿਸਾਨਾਂ ਲਈ ਅਰਦਾਸ ਕੀਤੀ ਹੈ।

 

View this post on Instagram

 

A post shared by Resham Singh Anmol (@reshamsinghanmol)

Related Post