ਗਾਇਕ ਰੇਸ਼ਮ ਸਿੰਘ ਅਨਮੋਲ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਕੀਤੀ ਲੰਗਰ ਸੇਵਾ

By  Pushp Raj December 28th 2022 04:37 PM -- Updated: December 28th 2022 05:14 PM

Resham Singh Anmol news : ਸ਼੍ਰੀ ਫਤਿਹਗੜ੍ਹ ਸਾਹਿਬ ‘ਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ । ਵੱਡੀ ਗਿਣਤੀ ‘ਚ ਸ਼ਰਧਾਲੂ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਆਪੋ ਆਪਣੇ ਤਰੀਕੇ ਦੇ ਨਾਲ ਯਾਦ ਕਰ ਰਹੇ ਹਨ ।

image Source : Instagram

ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਰੇਸ਼ਮ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਰੇਸ਼ਮ ਸਿੰਘ ਅਨਮੋਲ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਸਿਜਦਾ ਕੀਤਾ। ਗਾਇਕ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, " ਧੰਨ-ਧੰਨ ਮਾਤਾ ਗੁਜਰੀ ਦੇ ਪੋਤੇ ?? ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ ਬਾਬਾ ਫਤਿਹ ਸਿੰਘ ਜੀ ?"

image Source : Instagram

ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਸੜਕ ਕਿਨਾਰੇ ਇੱਕ ਸਟਾਲ ਉੱਤੇ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਗਾਇਕ ਪੂਰੇ ਸ਼ਰਧਾ ਭਾਵ ਨਾਲ  ਸੰਗਤ ਨੂੰ ਚਾਹ ਦਾ ਲੰਗਰ ਵਰਤਾ ਰਹੇ ਹਨ।

ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਦੇ ਸੇਵਾ ਭਾਵ ਦੀ ਸ਼ਲਾਘਾ ਕਰ ਰਹੇ ਹਨ। ਫੈਨਜ਼ ਇਸ ਵੀਡੀਓ 'ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

 

ਹੋ

image Source : Instagram

ਰ ਪੜ੍ਹੋ: ਨੀਰੂ ਬਾਜਵਾ ਨੇ ਸ਼ੇਅਰ ਕੀਤੀਆਂ ਆਪਣੇ ਫੋਟੋਸ਼ੂਟ ਦੀਆਂ ਤਾਜ਼ਾ ਤਸਵੀਰਾਂ, ਅਦਾਕਾਰਾ ਦਾ ਗਲੈਮਰਸ ਅੰਦਾਜ਼ ਵੇਖ ਫੈਨਜ਼ ਹੋਏ ਹੈਰਾਨ

ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਮਿਊਜ਼ਿਕ ਇੰਡਸਟਰੀ ‘ਚ ਆਪਣੀ ਥਾਂ ਬਨਾਉਣ ਦੇ ਲਈ ਕੜੀ ਮਿਹਨਤ ਕੀਤੀ ਹੈ ਅਤੇ ਇਸੇ ਮਿਹਨਤ ਦੀ ਬਦੌਲਤ ਹੀ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਕਾਮਯਾਬੀ ਹਾਸਿਲ ਕੀਤੀ ਹੈ ।

 

View this post on Instagram

 

A post shared by Resham Singh Anmol (@reshamsinghanmol)

Related Post