ਰਿਚਾ ਚੱਢਾ ਨੇ ਅਪਰਾਧੀਆਂ ਦੀ ਸੁਰੱਖਿਆ 'ਤੇ ਤੰਜ਼ ਕਰਦੇ ਹੋਏ ਕਿਹਾ- ‘ਮੂਸੇਵਾਲਾ ਨੂੰ 2 ਗਾਰਡ ਅਤੇ ਲਾਰੈਂਸ ਨੂੰ 10 ਗਾਰਡ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਕਥਿਤ ਤੌਰ 'ਤੇ ਉਨ੍ਹਾਂ ਦੀ ਥਾਰ ਗੱਡੀ ਉੱਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਸਨ। ਲਾਰੈਂਸ ਬਿਸ਼ਨੋਈ ਨੇ ਕਥਿਤ ਤੌਰ 'ਤੇ 2018 ਵਿੱਚ ਜੋਧਪੁਰ ਵਿੱਚ ਸਲਮਾਨ ਖ਼ਾਨ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਨੇ ਗਾਇਕ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਸੀ ਮਾਸਟਰ ਮਾਈਂਡ: ਦਿੱਲੀ ਪੁਲਿਸ
ਇਸ ਦੇ ਨਾਲ ਹੀ ਮਸ਼ਹੂਰ ਹਸਤੀਆਂ ਵੀ ਸਰਕਾਰ ਦੀ ਸੁਰੱਖਿਆ 'ਤੇ ਸਵਾਲ ਉਠੇ ਰਹੀਆਂ ਹਨ। ਇਸ ਸਬੰਧ 'ਚ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਵੀ ਸਰਕਾਰ ਦੀ ਸੁਰੱਖਿਆ 'ਤੇ ਤੰਜ਼ ਕੀਤਾ ਹੈ।
ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਸਵਾਲ ਉਠਾਇਆ ਹੈ। ਉਸ ਨੇ ਟਵੀਟ ਕਰਕੇ ਲਿਖਿਆ, 'ਮੂਸੇਵਾਲਾ ਨੂੰ ਪੰਜਾਬ ਸਰਕਾਰ ਵੱਲੋਂ ਸਿਰਫ਼ ਦੋ ਗਾਰਡ ਕਿਉਂ ਦਿੱਤੇ ਗਏ, ਜਦੋਂ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਗਾਰਡ ਅਤੇ ਦਿੱਲੀ ਪੁਲਿਸ ਦੀ ਸਭ ਤੋਂ ਵਧੀਆ ਤੇ ਖ਼ਤਰਨਾਕ ਬੁਲੇਟਪਰੂਫ਼ ਕਾਰ ਮੁਹੱਈਆ ਕਰਵਾਈ ਜਾ ਰਹੀ ਹੈ।' ਉਨ੍ਹਾਂ ਨੇ ਟਵਿੱਟਰ 'ਤੇ ਆਪਣੀ ਗੱਲ ਸਾਂਝੀ ਕੀਤੀ ਹੈ। ਅਦਾਕਾਰਾ ਨੇ ਟੁੱਟੇ ਦਿਲ ਦਾ ਇਮੋਜੀ ਅਤੇ ਹੈਸ਼ਟੈਗ ਸਾਂਝਾ ਕੀਤਾ ਹੈ ।
ਤੁਹਾਨੂੰ ਦੱਸ ਦੇਈਏ ਕਿ ਰਿਚਾ ਚੱਢਾ ਨੇ ਪਿਛਲੇ ਕੁਝ ਦਿਨਾਂ ਤੋਂ ਮੂਸੇ ਵਾਲਾ ਦੇ ਕਤਲ ਦੀਆਂ ਤਸਵੀਰਾਂ ਅਤੇ ਖਬਰਾਂ ਨੂੰ ਸਰਗਰਮੀ ਨਾਲ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇ ਵਾਲਾ ਦੀ ਅਣਪਛਾਤੇ ਲੋਕਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਤਿਹਾੜ ਜੇਲ 'ਚ ਬੰਦ ਬਿਸ਼ਨੋਈ ਤੋਂ ਫਿਲਹਾਲ ਪੁਲਸ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਨੂੰ ਉੱਚ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦੱਸ ਦਈਏ ਦਿੱਲੀ ਪੁਲਿਸ ਵੱਲੋਂ ਇੱਕ ਨਵਾਂ ਖੁਲਾਸਾ ਕੀਤਾ ਗਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਮਾਸਟਰ ਮਾਈਂਡ ਸੀ।
Moosewale nu 2 guard te Lawrence Bishnoi nu 10 di remand, naale bodyguards te Dilli pulis di sab ton vadiya dangerous bullet proof gaddi...? #JusticeForSidhuMoosaWala
— RichaChadha (@RichaChadha) June 7, 2022