ਪਿਆਰ ਦੇ ਰੰਗਾਂ ਨਾਲ ਭਰਿਆ ‘ਤੁਣਕਾ-ਤੁਣਕਾ’ ਫ਼ਿਲਮ ਦਾ ਰੋਮਾਂਟਿਕ ਗੀਤ ‘Saah’ ਗਾਇਕ ਪ੍ਰਭ ਗਿੱਲ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

ਪੰਜਾਬੀ ਗਾਇਕ ਹਰਦੀਪ ਗਰੇਵਾਲ ਜੋ ਕਿ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਨੇ। ਜੀ ਹਾਂ ਉਹ ‘ਤੁਣਕਾ ਤੁਣਕਾ’ (Tunka Tunka) ਟਾਈਟਲ ਹੇਠ ਬਣੀ ਫ਼ਿਲਮ ਦੇ ਨਾਲ ਆਪਣਾ ਡੈਬਿਊ ਕਰਨ ਜਾ ਰਹੇ ਨੇ। ਉਨ੍ਹਾਂ ਦੀ ਇਹ ਫ਼ਿਲਮ ਚਰਚਾ ‘ਚ ਬਣੀ ਹੋਈ ਹੈ। ਟੀਜ਼ਰ ਤੇ ਟ੍ਰੇਲਰ ਤੋਂ ਬਾਅਦ ਇੱਕ-ਇੱਕ ਕਰਕੇ ਕਈ ਗੀਤ ਰਿਲੀਜ਼ ਹੋ ਗਏ ਨੇ। ਇਸ ਵਾਰ ਫ਼ਿਲਮ ਦਾ ਰੋਮਾਂਟਿਕ ਗੀਤ ਰਿਲੀਜ਼ ਹੋਇਆ ਹੈ।
image source- youtube
ਹੋਰ ਪੜ੍ਹੋ : ਅਦਾਕਾਰਾ ਨੇਹਾ ਧੂਪੀਆ ਨੇ ਕਾਰਗਿਲ ਵਿਜੈ ਦਿਵਸ ਦੇ ਖ਼ਾਸ ਮੌਕੇ ‘ਤੇ ਫੌਜੀ ਜਵਾਨਾਂ ਨੂੰ ਸਲਾਮ ਕਰਦੇ ਹੋਏ ਸਾਂਝਾ ਕੀਤਾ ਇਹ ਖ਼ਾਸ ਵੀਡੀਓ
ਹੋਰ ਪੜ੍ਹੋ : ‘Shopping Karwade’ ਗੀਤ ਦੇ ਨਾਲ ਗਾਇਕ ਅਖਿਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਗੀਤ
image source- youtube
ਪਿਆਰ ਦੇ ਰੰਗਾਂ ਨਾਲ ਭਰਿਆ ‘ਸਾਹ’ (Saah) ਗੀਤ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ। ਇਸ ਗੀਤ ਨੂੰ ਨਾਮੀ ਗਾਇਕ ਪ੍ਰਭ ਗਿੱਲ ਨੇ ਗਾਇਆ ਹੈ। ਇਸ ਗੀਤ ਨੂੰ ਫ਼ਿਲਮ ਦੇ ਹੀਰੋ ਹਰਦੀਪ ਗਰੇਵਾਲ ਤੇ ਹੀਰੋਇਨ ਹਰਸ਼ੀਨ ਚੌਹਾਨ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਦੇ ਬੋਲ ਖੁਦ ਹਰਦੀਪ ਗਰੇਵਾਲ ਨੇ ਹੀ ਲਿਖੇ ਨੇ।
image source- youtube
ਤੁਣਕਾ-ਤੁਣਕਾ ਪਾਲੀਵੁੱਡ ਜਗਤ ਦੀ ਪਹਿਲੀ ਮੌਟੀਵੇਸ਼ਨਲ ਤੇ ਸਪੋਰਟਸ ਫ਼ਿਲਮ ਹੋਵੇਗੀ ਜੋ ਮਨੋਰੰਜਨ ਦੇ ਨਾਲ ਨਾਲ ਵੱਡਾ ਸੁਨੇਹਾ ਵੀ ਦੇਵੇਗੀ। ਦਰਸ਼ਕ ਇਸ ਫ਼ਿਲਮ ਦਾ ਅਨੰਦ 5 ਅਗਸਤ ਨੂੰ ਸਿਨੇਮਾ ਘਰਾਂ ‘ਚ ਲੈ ਸਕਦੇ ਨੇ। ਜੇ ਗੱਲ ਕਰੀਏ ‘ਤੁਣਕਾ ਤੁਣਕਾ’ ਫ਼ਿਲਮ ਦੀ ਤਾਂ ਉਹ ਸਾਲ 2020 ‘ਚ 7 ਇੰਟਰਨੈਸ਼ਨਲ ਅਵਾਰਡ ਜਿੱਤ ਚੁੱਕੀ ਹੈ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ‘ਚ 5 ਅਗਸਤ ਨੂੰ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ। ਇਸ ਫ਼ਿਲਮ ਦਾ ਨਿਰਦੇਸ਼ਕ ਗੈਰੀ ਖਟਰਾਉ ਅਤੇ ਪੇਸ਼ ਕਰਤਾ ਇੰਦਰਜੀਤ ਗਿੱਲ (ਆਈ ਜੀ ਸਟੂਡੀੳਜ) ਵੱਲੋਂ ਕੀਤੀ ਗਈ ਹੈ।