ਪਿਆਰ ਦੇ ਰੰਗਾਂ ਨਾਲ ਭਰਿਆ ਰੌਸ਼ਨ ਪ੍ਰਿੰਸ ਦਾ ਨਵਾਂ ਗੀਤ ‘BISMILLAH’ ਹੋਇਆ ਰਿਲੀਜ਼, ਦੇਖੋ ਵੀਡੀਓ

Roshan Prince new song: ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਕਾਫੀ ਸਮੇਂ ਬਾਅਦ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਉਹ ਬਿਸਮਿਲਾ (BISMILLAH) ਟਾਈਟਲ ਹੇਠ ਨਵਾਂ ਰੋਮਾਂਟਿਕ ਗੀਤ ਲੈ ਕੇ ਆਏ ਹਨ। ਇਸ ਗੀਤ ਉੱਤੇ ਪ੍ਰਸ਼ੰਸਕ ਵੀ ਖੂਬ ਪਿਆਰ ਲੁੱਟਾ ਰਹੇ ਹਨ।
ਹੋਰ ਪੜ੍ਹੋ : ਕਿਲੀ ਪਾਲ ਨੇ ਗਾਇਆ ਪੰਜਾਬੀ ਗੀਤ ‘Temporary Pyar’, ਖੁਦ ਗਾਇਕ ਕਾਕਾ ਨੇ ਕਮੈਂਟ ਕਰਕੇ ਦਿੱਤੀ ਅਜਿਹੀ ਪ੍ਰਤੀਕਿਰਿਆ
ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇਸ ਗੀਤ ਦਾ ਲਿੰਕ ਸ਼ੇਅਰ ਕੀਤਾ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਜੇ.ਪੀ ਨੇ ਲਿਖੇ ਨੇ ਅਤੇ ਮਿਊਜ਼ਿਕ Benny Bhoday ਨੇ ਦਿੱਤਾ ਹੈ। Evol Music ਲੇਬਲ ਹੇਠ ਇਹ ਗੀਤ ਰਿਲੀਜ਼ ਹੋਇਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਉਹ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਬਲੌਗ ਵੀ ਸ਼ੇਅਰ ਕਰਦੇ ਰਹਿੰਦੇ ਹਨ। ਜਿੱਥੇ ਉਹ ਆਪਣੇ ਪਰਿਵਾਰ ਤੇ ਦੋਸਤਾਂ ਦੇ ਨਾਲ ਮਿਲਾਉਂਦੇ ਰਹਿੰਦੇ ਹਨ। ਹਾਲ ਹੀ ‘ਚ ਰੌਸ਼ਨ ਪ੍ਰਿੰਸ ਨੀਰੂ ਬਾਜਵਾ ਤੇ ਰੁਬੀਨਾ ਬਾਜਵਾ ਦੇ ਨਾਲ ਬਿਊਟੀਫੁੱਲ ਬਿੱਲੋ ‘ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਕਈ ਹੋਰ ਫ਼ਿਲਮੀ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ।
image Source : Instagram