ਰੌਸ਼ਨ ਪ੍ਰਿੰਸ ਨੇ ਵਿਦੇਸ਼ ਤੋਂ ਪਰਿਵਾਰ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕ ਲੁੱਟਾ ਰਹੇ ਨੇ ਪਿਆਰ

Roshan Prince News: ਪੰਜਾਬੀ ਗਾਇਕ ਤੇ ਐਕਟਰ ਰੌਸ਼ਨ ਪ੍ਰਿੰਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਖੁਸ਼ਨੁਮਾ ਪਲਾਂ ਨੂੰ ਸ਼ੇਅਰ ਕਰਦੇ ਰਹਿੰਦੇ ਹਨ। ਕੈਨੇਡਾ 'ਚ ਅੱਜ ਦੀਵਾਲੀ ਮਨਾਈ ਜਾ ਰਹੀ ਹੈ, ਜਿਸ ਕਰਕੇ ਰੌਸ਼ਨ ਪ੍ਰਿੰਸ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ।
ਹੋਰ ਪੜ੍ਹੋ : ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਮਨਾਈ ਵਿਆਹ ਦੀ ਦੂਜੀ ਵਰ੍ਹੇਗੰਢ, ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
Image Source : Instagram
ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ ਤੇ ਨਾਲ ਹੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ- ‘ਹੈਪੀ ਦੀਵਾਲੀ ਸਭ ਨੂੰ... God Bless You All ❤️’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।
Image Source : Instagram
ਦੱਸ ਦਈਏ ਹਾਲ ਹੀ ਚ ਰੌਸ਼ਨ ਪ੍ਰਿੰਸ ਲੰਡਨ ਚ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ। ਇਸ ਫ਼ਿਲਮ ਚ ਨਿਸ਼ਾ ਬਾਨੋ, ਨਿਰਮਲ ਰਿਸ਼ੀ ਅਤੇ ਕਈ ਹੋਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਹਾਲ ਹੀ ‘ਚ ਰੌਸ਼ਨ ਪ੍ਰਿੰਸ ਨੀਰੂ ਬਾਜਵਾ ਤੇ ਰੁਬੀਨਾ ਬਾਜਵਾ ਦੇ ਨਾਲ ਬਿਊਟੀਫੁੱਲ ਬਿੱਲੋ ‘ਚ ਨਜ਼ਰ ਆਏ ਸਨ।
Image Source : Instagram
ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਉਹ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਬਲੌਗ ਵੀ ਸ਼ੇਅਰ ਕਰਦੇ ਰਹਿੰਦੇ ਹਨ। ਜਿੱਥੇ ਉਹ ਆਪਣੇ ਪਰਿਵਾਰ ਤੇ ਦੋਸਤਾਂ ਦੇ ਨਾਲ ਮਿਲਾਉਂਦੇ ਰਹਿੰਦੇ ਹਨ। ਪਿੱਛੇ ਜਿਹੇ ਉਹ ਆਪਣੇ ਪਰਿਵਾਰ ਦੇ ਨਾਲ ਭਾਰਤ ਆਏ ਸਨ।
View this post on Instagram