ਰੌਸ਼ਨ ਪ੍ਰਿੰਸ ਨੂੰ ਪੰਜਾਬ ਸਰਕਾਰ ਵੱਲੋਂ ਮਿਲਿਆ 'YOUTH ICON AWARD 2020', ਗਾਇਕ ਨੇ ਵੀਡੀਓ ਸਾਂਝੀ ਕਰਕੇ ਜ਼ਾਹਿਰ ਕੀਤੀ ਖੁਸ਼ੀ
ਪੰਜਾਬੀ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀ ਖੁਸ਼ੀ ਫੈਨਜ਼ ਦੇ ਨਾਲ ਸ਼ੇਅਰ ਕਰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜੀ ਹਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋ ਯੂਥ ਆਇਕਨ ਅਵਾਰਡ 2020 ਨਾਲ ਸਨਮਾਨਿਤ ਕੀਤਾ ਗਿਆ।
View this post on Instagram
ਹੋਰ ਵੇਖੋ:ਵੀਤ ਬਲਜੀਤ ਤੇ ਸ਼ਿਪਰਾ ਗੋਇਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਸਾਕ’ ਫ਼ਿਲਮ ਦਾ ਨਵਾਂ ਗੀਤ ‘ਗੱਭਰੂ ਦੀ ਗੱਲ’, ਦੇਖੋ ਵੀਡੀਓ
ਅੱਜ ਉਹ ਚੰਡੀਗੜ੍ਹ ਯੂਨੀਵਰਸਿਟੀ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਇਸ ਅਵਾਰਡ ਦੇ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੂੰ ਸੰਗੀਤ ਜਗਤ ‘ਚ ਵਧੀਆ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ।
ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਬਹੁਤ ਜਲਦ ਉਨ੍ਹਾਂ ਦਾ ਨਵਾਂ ਗੀਤ ਲੰਡਨ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਤੋਂ ਇਲਾਵਾ ਉਹ 28 ਫਰਵਰੀ ਨੂੰ ਉਨ੍ਹਾਂ ਦੀ ਫ਼ਿਲਮ ਇੱਕ ਸੰਧੂ ਹੁੰਦਾ ਸੀ ਵੀ ਰਿਲੀਜ਼ ਹੋਣ ਜਾ ਰਹੀ ਹੈ। ਜਿਸ ‘ਚ ਉਹ ਗਿੱਪੀ ਗਰੇਵਾਲ ਨਾਲ ਵੱਡੇ ਪਰਦੇ ਉੱਤੇ ਐਕਸ਼ਨ ਕਰਦੇ ਹੋਏ ਨਜ਼ਰ ਆਉਣਗੇ।
View this post on Instagram