ਰੌਸ਼ਨ ਪ੍ਰਿੰਸ ਆਪਣੇ ਨਵੇਂ ਰੋਮਾਂਟਿਕ ਗੀਤ ‘ਲੰਡਨ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਜੀ ਹਾਂ ਉਹ ਲੰਡਨ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਹਨ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਧੁਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਲੰਡਨ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।
ਹੋਰ ਵੇਖੋ:ਕਰਨ ਔਜਲਾ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ‘2020’ ਦਾ ਪਹਿਲਾ ਗੀਤ ‘ਝਾਂਜਰ’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ
ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਜੱਗੀ ਜਾਗੋਵਾਲ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਜੈਮੀਤ(JAYMEET) ਨੇ ਦਿੱਤਾ ਹੈ। ਵਿਦੇਸ਼ ਦੀ ਧਰਤੀ ਉੱਤੇ ਇਸ ਗਾਣੇ ਦਾ ਸ਼ਾਨਦਾਰ ਵੀਡੀਓ DIRECTOR WHIZ ਵੱਲੋਂ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ ਖੁਦ ਰੌਸ਼ਨ ਪ੍ਰਿੰਸ ਤੇ ਫੀਮੇਲ ਮਾਡਲ ਕਿਰਨ ਰਾਜੂ। ਗਾਣੇ ਨੂੰ ਆਰ ਆਰ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
View this post on Instagram
ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਵੱਡੇ ਪਰਦੇ ਉੱਤੇ ਗਿੱਪੀ ਗਰੇਵਾਲ ਦੇ ਨਾਲ ਐਕਸ਼ਨ ਕਰਦੇ ਹੋਏ ਨਜ਼ਰ ਆਉਣਗੇ। ਮਲਟੀ ਸਟਾਰਰ ਫ਼ਿਲਮ ਇੱਕ ਸੰਧੂ ਹੁੰਦਾ ਸੀ ਜੋ ਕਿ 28 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਉਹ ਬਿਊਟੀਫੁਲ ਬਿੱਲੋ, ਬੂ ਮੈਂ ਡਰਗੀ ਤੇ SEHAR ਤੋਂ ਇਲਾਵਾ ਕਈ ਹੋਰ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।