ਰਾਜੂ ਸ੍ਰੀਵਾਸਤਵ ਦੀ ਮੌਤ ਦੀ ਅਫਵਾਹ, ਕਾਮੇਡੀਅਨ ਦੀ ਹਾਲਤ ਸਥਿਰ

ਕਾਮੇਡੀਅਨ ਰਾਜੂ ਸ੍ਰੀਵਾਸਤਵ (Raju Srivastav) ਹਸਪਤਾਲ ‘ਚ ਭਰਤੀ ਹਨ । ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਅਫਵਾਹ (death Rumors) ਫੈਲ ਗਈ । ਪਰ ਦੱਸ ਦਈਏ ਕਿ ਕਾਮੇਡੀਅਨ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਨਿਗਰਾਨੀ ‘ਚ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ । ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬੀਤੇ ਦਿਨ ਜਿੰਮ ‘ਚ ਕਸਰਤ ਕਰਦੇ ਹੋਏ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ।
Image Source: Twitter
ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ।ਰਾਜੂ ਦਾ ਇਲਾਜ ਕਰ ਰਹੇ ਕਾਰਡੀਓਲੋਜਿਸਟ ਡਾਕਟਰ ਸੰਦੀਪ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਉਨ੍ਹਾਂ ਦੇ ਦਿਮਾਗ ਦਾ ਦਿਮਾਗ ਸਹੀ ਢੰਗ ਨਾਲ ਜਵਾਬ ਨਹੀਂ ਦੇ ਰਿਹਾ ।
Image Source: Google
ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਖਤਰਾ ਬਣਿਆ ਹੋਇਆ ਹੈ ।ਕਾਮੇਡੀਅਨ ਰਾਜੂ ਸ਼੍ਰੀਵਾਸਤਵ ਅਜੇ ਵੀ ਏਮਜ਼ ਦੇ ਕੋਰੋਨਰੀ ਕੇਅਰ ਯੂਨਿਟ ਵਿੱਚ ਵੈਂਟੀਲੇਟਰ ਸਪੋਰਟ 'ਤੇ ਹੈ।
Image Source: Google
ਆਪਣੀ ਕਾਮੇਡੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੇ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੇਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਵੀ ਬੇਚੈਨੀ ਪਾਈ ਜਾ ਰਹੀ ਹੈ ਅਤੇ ਪ੍ਰਸ਼ੰਸਕ ਉਨ੍ਹਾਂ ਦੀ ਤੰਦਰੁਸਤੀ ਦੇ ਲਈ ਅਰਦਾਸ ਕਰ ਰਹੇ ਹਨ ।ਬਾਲੀਵੁੱਡ ਅਤੇ ਮਨੋਰੰਜਨ ਜਗਤ ਦੇ ਨਾਲ ਜੁੜੇ ਸਿਤਾਰਿਆਂ ਨੇ ਕਾਮੇਡੀਅਨ ਨੂੰ ਲੈ ਕੇ ਚਿੰਤਾ ਜਤਾਈ ਹੈ ।