ਰੁਪਿੰਦਰ ਹਾਂਡਾ (Rupinder Handa ) ਨੇ ਆਪਣੇ ਜਨਮ ਦਿਨ (Birthday ) ਦੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਸਟੋਰੀ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣਾ ਬਰਥਡੇ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ । ਇਸ ਮੌਕੇ ਉਨ੍ਹਾਂ ਦੇ ਫੈਨਸ ਵੱਲੋਂ ਤੋਹਫੇ ਵੀ ਭੇਜੇ ਗਏ ਹਨ । ਜਿਸ ਲਈ ਉਸ ਨੇ ਸਭ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ । ਰੁਪਿੰਦਰ ਹਾਂਡਾ ਦੇ ਫੈਨਸ ਵੀ ਉਨ੍ਹਾਂ ਨੂੰ ਜਨਮ ਦਿਨ ‘ਤੇ ਵਧਾਈ ਦੇ ਰਹੇ ਹਨ ।
Image From Instagram
ਹੋਰ ਪੜ੍ਹੋ : ਪੰਜਾਬੀ ਗਾਇਕਾ ਅਫਸਾਨਾ ਖ਼ਾਨ ਬਿੱਗ ਬੌਸ ਸ਼ੋਅ ਵਿੱਚ ਲਵੇਗੀ ਹਿੱਸਾ …!
ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਰੁਪਿੰਦਰ ਹਾਂਡਾ ਨੇ ਬੀਤੇ ਦਿਨੀਂ ਸੁਨੰਦਾ ਸ਼ਰਮਾ ਦੇ ਨਾਲ ਵੀ ਕਈ ਵੀਡੀਓ ਸਾਂਝੇ ਕੀਤੇ ਸਨ ।
Image From Instagram
ਜਿੱਥੇ ਉਹ ਹਿੱਲ ਸਟੇਸ਼ਨ ‘ਤੇ ਆਪਣਾ ਸਮਾਂ ਬਿਤਾਉਂਦੇ ਨਜ਼ਰ ਆਏ ।ਰੁਪਿੰਦਰ ਹਾਂਡਾ ਨੇ ਇੱਕ ਨਿੱਜੀ ਟੀਵੀ ਚੈਨਲ ਦੇ ਰਿਆਲਟੀ ਸ਼ੋਅ ਚੋਂ ਨਿਕਲੇ ਸਨ । ਇਸ ਤੋਂ ਬਾਅਦ ਉਹ ਗਾਇਕੀ ਦੇ ਖੇਤਰ ‘ਚ ਨਿੱਤਰੇ । ਉਨ੍ਹਾਂ ਦਾ ਸਬੰਧ ਹਰਿਆਣਾ ਦੇ ਸਿਰਸਾ ਨਾਲ ਹੈ ।
View this post on Instagram
A post shared by Rupinder Handa (@rupinderhandaofficial)
ਰੁਪਿੰਦਰ ਹਾਂਡਾ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਪਛਾਣ ਬਨਾਉਣ ਦੇ ਲਈ ਅਣਥੱਕ ਮਿਹਨਤ ਕੀਤੀ ।ਇਸੇ ਮਿਹਨਤ ਦੀ ਬਦੌਲਤ ਹੀ ਉਹਨਾਂ ਦਾ ਨਾਂਅ ਨਾਮੀ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ ।