ਕਸ਼ਮੀਰੀ ਕੇਸਰ (saffron health benefits) ਮੁੱਖ ਤੌਰ ’ਤੇ ਪੁਲਵਾਮਾ, ਬਡਗਾਮ ਅਤੇ ਕਿਸ਼ਤਵਾੜ ਵਰਗੇ ਸਥਾਨਾਂ ’ਤੇ ਉਗਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ਵਿਚ ਕਰਦੇ ਹੋ। ਇਸ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ। ਜੇ ਤੁਹਾਨੂੰ ਪਾਚਨ ਪ੍ਰਣਾਲੀ ਸਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰ ਸਕਦੇ ਹੋ।
ਹੋਰ ਪੜ੍ਹੋ :
ਅਨਿਲ ਕਪੂਰ ਦੀ ਧੀ ਰੀਆ ਕਪੂਰ ਨਹੀਂ ਮਨਾਏਗੀ ਕਰਵਾ ਚੌਥ, ਸੋਸ਼ਲ ਮੀਡੀਆ ‘ਤੇ ਲੋਕ ਕਰ ਰਹੇ ਇਸ ਤਰ੍ਹਾਂ ਦੇ ਕਮੈਂਟਸ
ਇਹ ਤੁਹਾਡੇ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ। ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ (saffron health benefits) ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ। ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ।
ਖ਼ਾਸਕਰ ਜੇ ਕਿਸੇ ਦੇ ਦੰਦ ਵਿਚ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਕੇਸਰ (saffron health benefits) ਦੀ ਵਰਤੋਂ ਕਰਨੀ ਚਾਹੀਦੀ ਹੈ। ਜੇ ਤੁਹਾਨੂੰ ਕੀੜਾ ਕੱਟ ਦੇਵੇ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਨੂੰ ਬਹੁਤ ਰਾਹਤ ਮਿਲੇਗੀ। ਕੀੜੇ ਕੱਟਣ ਨਾਲ ਚਮੜੀ ਵਿਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲੇਗੀ। ਜੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਜੇ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ ।