ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਸੱਜਣ ਅਦੀਬ ਦਾ ਨਵਾਂ ਗੀਤ ‘ਕੁਰਬਤ’ ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ, ਦੇਖੋ ਵੀਡੀਓ
Lajwinder kaur
December 3rd 2019 11:50 AM
ਪੰਜਾਬੀ ਗਾਇਕ ਸੱਜਣ ਅਦੀਬ ਆਪਣੇ ਨਵੇਂ ਸਿੰਗਲ ਟਰੈਕ ‘ਕੁਰਬਤ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ‘ਕੁਰਬਤ’ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ। ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੇ ਹੋਏ ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।
ਹੋਰ ਵੇਖੋ: ਕੈਂਬੀ ਰਾਜਪੁਰੀਆ ਦੇ ਨਵੇਂ ਗੀਤ ‘TIME CHAKDA’ ਦਾ ਆਡੀਓ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ
ਗਾਣੇ ਦੇ ਬੋਲ ਰਵੀ ਰਾਜ ਨੇ ਲਿਖੇ ਨੇ ਤੇ ਮਿਸਟਾ ਬਾਜ਼ ਨੇ ਆਪਣੇ ਮਿਊਜ਼ਿਕ ਨਾਲ ਗੀਤ ਨੂੰ ਚਾਰ ਚੰਨ ਲਗਾ ਦਿੱਤੇ ਨੇ। ਗਾਣੇ ਦੇ ਵੀਡੀਓ ਰਾਜੀਵ ਠਾਕੁਰ ਵੱਲੋਂ ਖ਼ੂਬਸੂਰਤ ਲੋਕੇਸ਼ਨਾਂ ਉੱਤੇ ਫਿਲਮਾਇਆ ਗਿਆ ਹੈ। ਗੀਤ ‘ਚ ਅਦਾਕਾਰੀ ਵੀ ਖੁਦ ਸੱਜਣ ਅਦੀਬ ਕਰਦੇ ਹੋਏ ਨਜ਼ਰ ਆ ਰਹੇ ਹਨ। ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਰੱਜ ਕੇ ਪਿਆਰ ਮਿਲ ਰਿਹਾ ਹੈ।