ਅਦਾਕਾਰ ਸਲਮਾਨ ਖਾਨ ਨੂੰ ਸੱਪ ਨੇ ਡੰਗਿਆ, ਹਸਪਤਾਲ ‘ਚ ਦਾਖਲ, ਪ੍ਰਸ਼ੰਸਕ ਸਲਮਾਨ ਦੀ ਸਿਹਤ ਨੂੰ ਲੈ ਕੇ ਕਰ ਰਹੇ ਨੇ ਦੁਆਵਾਂ

ਬਾਲੀਵੁੱਡ ਜਗਤ ਤੋਂ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜੀ ਹਾਂ ਬਾਲੀਵੁੱਡ ਦੇ ਦਬੰਗ ਖ਼ਾਨ ਯਾਨੀ ਕਿ ਸਲਮਾਨ ਖ਼ਾਨ ਨੂੰ ਸੱਪ ਨੇ ਡੰਗ ਲਿਆ ਹੈ। ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।
image From instagram
ਦੱਸ ਦਈਏ 27 ਦਸੰਬਰ ਯਾਨੀ ਸੋਮਵਾਰ ਨੂੰ ਸਲਮਾਨ ਖ਼ਾਨ ਆਪਣਾ 56ਵਾਂ ਜਨਮਦਿਨ ਮਨਾਉਣ ਜਾ ਰਹੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਲਮਾਨ ਖਾਨ ਆਪਣੇ ਜਨਮਦਿਨ ਤੋਂ ਕੁਝ ਦਿਨ ਪਹਿਲਾਂ ਪਨਵੇਲ ਸਥਿਤ ਫਾਰਮ ਹਾਊਸ ਪਹੁੰਚੇ ਸਨ, ਜਿੱਥੇ ਦੇਰ ਰਾਤ ਸਲਮਾਨ ਖਾਨ ਨੂੰ ਸੱਪ ਨੇ ਡੱਸ ਲਿਆ। ਸੱਪ ਦੇ ਡੰਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਵੀਂ ਮੁੰਬਈ ਦੇ ਕਾਮੋਠੇ ਇਲਾਕੇ ਦੇ ਐਮਜੀਐਮ (ਮਹਾਤਮਾ ਗਾਂਧੀ ਮਿਸ਼ਨ) ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਨੂੰ ਜਿਸ ਸੱਪ ਨੇ ਡੰਗਿਆ ਸੀ, ਉਹ ਜ਼ਹਿਰੀਲਾ ਨਹੀਂ ਸੀ, ਇਸ ਲਈ ਉਨ੍ਹਾਂ ਦੀ ਸਿਹਤ ਨੂੰ ਕੋਈ ਖ਼ਤਰਾ ਨਹੀਂ ਹੈ (Salman Khan bitten by a non-venomous snake)। ਇਹ ਖਬਰ ਆਉਂਦੇ ਹੀ ਫੈਨਜ਼ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ ਹਨ। ਦੇਸ਼ ਭਰ ਚ ਸਲਮਾਨ ਦੀ ਸਿਹਤ ਨੂੰ ਲੈ ਕੇ ਪ੍ਰਾਥਨਾ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਪ੍ਰਸ਼ੰਸਕ ਸਲਮਾਨ ਦੇ ਜਲਦੀ ਠੀਕ ਹੋਣ ਦੀਆਂ ਦੁਆਵਾਂ ਕਰ ਰਹੇ ਨੇ।
ਮੈਡੀਕਲ ਰਿਪੋਰਟਸ ਦੇ ਮੁਤਾਬਕ ਸਲਮਾਨ ਦੀ ਸਿਹਤ ਨੂੰ ਕੋਈ ਖਤਰਾ ਨਹੀਂ ਹੈ, ਉਹ ਜਲਦੀ ਠੀਕ ਹੋ ਜਾਣਗੇ। ਦੱਸ ਦਈਏ ਹਾਲ ਹੀ ਚ ਸਲਮਾਨ ਖ਼ਾਨ ਫ਼ਿਲਮ ‘ਅੰਤਿਮ’ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਏ ਸੀ। ਇਸ ਫ਼ਿਲਮ ਨੇ ਬਾਕਸ ਆਫਿਸ ਉੱਤੇ ਕਲਾਮ ਦਾ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਉਹ ਕੈਟਰੀਨਾ ਕੈਫ ਦੇ ਨਾਲ ਟਾਈਗਰ 3 ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।