ਸਲਮਾਨ ਖ਼ਾਨ (Salman Khan)ਦੀ ਮਾਂ (Mother )ਦੇ ਜਨਮ ਦਿਨ (Birthday) ‘ਤੇ ਹਰਸ਼ਦੀਪ ਕੌਰ ਨੇ ਆਪਣੇ ਗੀਤਾਂ ਦੇ ਨਾਲ ਖੂਬ ਰੰਗ ਬੰਨਿਆ । ਜਿਸ ਦੀਆਂ ਕੁਝ ਤਸਵੀਰਾਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਖ਼ੂਬਸੂਰਤ ਸਲਮਾ ਖ਼ਾਨ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਪਰਫਾਰਮ ਕਰਨਾ ਮੇਰੇ ਲਈ ਬਹੁਤ ਹੀ ਖ਼ਾਸ ਰਿਹਾ ।
Image Source : Instagram
ਹੋਰ ਪੜ੍ਹੋ : ਅਦਾਕਾਰਾ ਟੀਆ ਭਾਟੀਆ ਨੂੰ ਨਵ ਭਾਟੀਆ ਨੇ ਲਿਆ ਸੀ ਗੋਦ, ਅਦਾਕਾਰਾ ਨੇ ਸਾਂਝੀ ਕੀਤੀ ਆਪਣੀ ਕਹਾਣੀ, ਵੇਖੋ ਵੀਡੀਓ
ਅਰਪਿਤਾ ਖ਼ਾਨ ਸ਼ਰਮਾ ਅਤੇ ਅਲਵੀਰਾ ਨੇ ਸ਼ਾਨਦਾਰ ਮੇਜ਼ਬਾਨੀ ਕੀਤੀ ਅਤੇ ਹੈਲਨ ਜੀ ਨੂੰ ਮਿਲਣਾ ਅਤੇ ਉਨ੍ਹਾਂ ਦਾ ਗੀਤਾਂ ‘ਤੇ ਥਿਰਕਣ, ਬਹੁਤ ਸਾਰੇ ਪਿਆਰ ਲਈ ਸਭ ਦਾ ਧੰਨਵਾਦ’। ਹਰਸ਼ਦੀਪ ਕੌਰ ਨੇ ਇਸ ਮੌਕੇ ਹੈਲੇਨ, ਅਰਪਿਤਾ ਅਲਵੀਰਾ ਅਤੇ ਹੈਲੇਨ ਦੇ ਨਾਲ ਕੁਝ ਖ਼ਾਸ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।
Image Source : Instagram
ਹੋਰ ਪੜ੍ਹੋ : ਗਾਇਕ ਲਵਲੀ ਨਿਰਮਾਣ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਗਾਇਕਾ ਪਰਵੀਨ ਭਾਰਟਾ ਨੇ ਜਤਾਇਆ ਦੁੱਖ
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹੈਲੇਨ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਗਾਇਕਾ ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੀ ਖੂਬਸੂਰਤ ਆਵਾਜ਼ ਦੇ ਨਾਲ ਹਰ ਕਿਸੇ ਦੇ ਦਿਲ ਨੂੰ ਟੁੰਬਿਆ ਹੈ । ਬਾਲੀਵੁੱਡ ਦੇ ਨਾਲ ਨਾਲ ਉਹ ਪੰਜਾਬੀ ਇੰਡਸਟਰੀ ਨੂੰ ਵੀ ਕਈ ਹਿੱਟ ਗੀਤ ਦੇ ਚੁੱਕੇ ਹਨ ।
Image Source : Instagram
ਸਲਮਾਨ ਖ਼ਾਨ ਦੀ ਮਾਂ ਦੇ ਜਨਮ ਦਿਨ ‘ਤੇ ਵੀ ਗਾਇਕਾ ਨੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ । ਸਲਮਾਨ ਖ਼ਾਨ ਵੀ ਅਕਸਰ ਆਪਣੀ ਮਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।
View this post on Instagram
A post shared by Harshdeep Kaur (@harshdeepkaurmusic)